ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,
ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ, ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ।
ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅ...








