ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 28 ਅਕਤੂਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਦੀ ਇਜਾਜ਼ਤ ਰੱਦ ਕੀਤੇ ਜਾਣ 'ਤੇ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਬੀਜੇਪੀ ਸਰਕਾਰ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਆਪ' ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਇਸ ਨੂੰ "ਬੇਹੱਦ ਮੰਦਭਾਗਾ" ਅਤੇ "ਦੁੱਖਦਾਈ" ਕਰਾਰ ਦਿੰਦਿਆਂ ਕਿਹਾ ਕਿ ਬੀਜੇਪੀ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸੰਸਦ ਮੈਂਬਰ ਕੰਗ ਨੇ ਸਾਫ਼ ਤੌਰ 'ਤੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਸੰਸਥਾ ਪ੍ਰਸ਼ਾਸਨ ਵੱਲੋਂ ਦਿੱਲੀ ਵਿੱਚ ਬੈਠੇ ਆਪਣੇ "ਆਕਾਵਾਂ" (ਕੇਂਦਰ ਸਰਕਾਰ) ਦੇ ਰਾਜਨੀਤਿਕ ਦਬਾਅ ਹੇਠ ਲਿਆ ਗਿਆ ਹੈ। ਉਨ੍ਹਾਂ ਨੇ ਚੁਣੌਤੀ ਦਿੰਦਿਆਂ ਪੁੱਛਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਬਲੀਦਾਨ 'ਤੇ ਚਰਚਾ ਤੋਂ ਡਰ ਕਿਉਂ ਲੱਗਦਾ ਹੈ?
ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਰਹਿ ਚੁੱਕੇ ਸੰਸਦ ਮੈਂਬਰ ਕੰਗ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਗੁਰੂ ਤੇ...



