ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ
ਚੰਡੀਗੜ੍ਹ, 23 ਜੁਲਾਈ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਦੌਰਾਨ ਖਾਦ ਸਬਸਿਡੀਆਂ ‘ਚ ਕੀਤੀ ਗਈ ਭਾਰੀ ਕਟੌਤੀ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਖਾਦ ਸਬਸਿਡੀਆਂ ਵਿੱਚ ਭਾਰੀ ਕਟੌਤੀ ਨਾ ਸਿਰਫ਼ ਦੇਸ਼ ਦੇ ਕਿਸਾਨਾਂ 'ਤੇ ਬੋਝ ਪਾਵੇਗੀ ਸਗੋਂ ਪੰਜਾਬ ਦੀ ਆਰਥਿਕਤਾ 'ਤੇ ਵੀ ਮਾੜਾ ਅਸਰ ਪਾਵੇਗੀ ਕਿਉਂਕਿ ਪੰਜਾਬ ‘ਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਵਰਗੀਆਂ ਵਚਨਬੱਧਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਵਧੇਰੇ ਹੈਰਾਨ ਕਰਨ ਵਾਲਾ ਅਤੇ ...








