ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ -27 ਜੁਲਾਈ 2024 ( ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਆਰ ਜੀ ਆਰ ਸੈਲ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡਾਂ ਵਿਚ ਕਿਸਾਨਾਂ ਦੇ ਟਿਊਬਵੈਲਾਂ ਉੱਪਰ ਬੂਟੇ ਲਗਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ।
ਇਸ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਪਿੰਡ ਢੁੱਡੀ ਵਿਖੇ ਕਿਸਾਨ ਸਿੰਘ ਫਾਰਮ ਉੱਪਰ ਬੂਟੇ ਲਗਾਉਣ ਮੌਕੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ "ਹਰੇਕ ਟਿਊਬਵੈੱਲ ਉੱਪਰ ਪੰਜ ਰੁੱਖ" ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਹਰੇਕ ਟਿਊਬਵੈੱਲ ਉੱਪਰ ...