
ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ
ਸ੍ਰੀ ਮੁਕਤਸਰ ਸਾਹਿਬ, 05 ਜੁਲਾਈਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਨਰਮੇਂ ਦੀ ਫ਼ਸਲ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੀਆਂ 27 ਪੈਸਟ ਸਰਵੇਲੈਂਸ ਟੀਮਾਂ ਵੱਲੋ ਲਗਾਤਾਰ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਅਨੁਸਾਰ ਅਜੇ ਤੱਕ ਨਰਮੇਂ ਦੀ ਫ਼ਸਲ ਤਸੱਲੀਬਖ਼ਸ਼ ਹੈ ਅਤੇ ਫਸਲ ਉਪਰ ਕਿਸੇ ਵੀ ਕੀਟ ਜਾਂ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸਾ਼ਹਿਤ ਕਰਨ ਲਈ ਝੋਨੇ ਦੇ ਬਦਲ ਵਜੋਂ ਸਾਉਣੀ ਰੁੱਤ ਦੀਆਂ ਫ਼ਸਲਾਂ ਜਿਵੇਂ ਪਕਾਵੀਂ ਮੱਕੀ ਅਧੀਨ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੱਕੀ ਦੀ ਫ਼ਸਲ ਨੂੰ ਹੋਰ ਜਿ਼ਆਦਾ ਉਤਾਸ਼ਾਹਿਤ ਕਰਨ ਲਈ ਸਾਉਣੀ 2024 ਦੌਰਾਨ...