ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ
ਜੰਡਿਆਲਾ ਗੁਰੂ , 25 ਜੁਲਾਈ : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ।
ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ। ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ।
ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤ...








