
ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ
ਲੁਧਿਆਣਾ, 4 ਜੁਲਾਈ (000) - ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡਾ ਬੁਨਿਆਦੀ ਢਾਂਚਾ ਅਪਗ੍ਰੇਡ ਕਰਨ ਲਈ ਤਿਆਰ ਹੈ, ਜਿਸ ਵਿੱਚ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਮ.ਪੀ. ਲੈਡ ਫੰਡਾਂ ਵਿੱਚੋਂ 2 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਹੈ ਜਿਸਦੇ ਤਹਿਤ ਇੱਕ ਕਰੋੜ ਰੁਪਏ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਹੋਰ 1 ਕਰੋੜ ਰੁਪਏ ਨਾਲ ਨਵੇਂ ਮੈਡੀਕਲ ਉਪਕਰਨਾਂ ਦੀ ਖਰੀਦ ਕੀਤੀ ਜਾਵੇਗੀ। ਇਸ ਦਾ ਉਦੇਸ਼ ਸਿਵਲ ਹਸਪਤਾਲ ਨੂੰ ਪੰਜਾਬ ਵਿੱਚ ਸਭ ਤੋਂ ਵਧੀਆ ਸਿਹਤ ਸਹੂਲਤਾਂ ਵਿੱਚੋਂ ਇੱਕ ਬਣਾਉਣਾ ਹੈ।
ਇੱਕ ਕਰੋੜ ਰੁਪਏ ਦੀ ਰਾਸ਼ੀ ਅੱਜ ਦੀ ਮੀਟਿੰਗ ਤੋਂ ਬਾਅਦ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਜਾਰੀ ਕੀਤੀ ਗਈ।ਸਿਵਲ ਹਸਪਤਾਲ ਵਿਖੇ ਵਿਕਾਸ ਕਾਰਜਾਂ ਦੇ ਨਾਲ ਹਲਵਾਰਾ ਹਵਾਈ ਅੱਡੇ ਅਤੇ ਐਨ.ਐਚ.ਏ.ਆਈ. ਦੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ...