ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ ਕੀਤੀ ਕਿ ਬਾਰਸ਼ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਛੱਪੜਾਂ ਤੇ ਬਿਜਲੀ ਦੀਆਂ ਮੋਟਰਾਂ ਨੂੰ ਚਾਲੂ ਹਾਲਤ ਵਿੱਚ ਰੱਖੀਆਂ ਜਾਣ।ਉਹਨਾਂ ਪੀ.ਐਸ.ਪੀ.ਸੀ.ਐਲ ਵਿਭਾਗ ਨੂੰ ਹਦਾਇਤ ਕੀਤੀ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਜਿੱਥੇ ਕਿਤੇ ਮੋਟਰ ਦਾ ਕੁਨੈਕਸ਼ਨ ਡਿਸਕੁਨੈਕਟ ਹੋ ਗਿਆ ਹੈ, ਉਥੇ ਬਿਜਲੀ ਦੀ ਸਪਲਾਈ ਮੁਹੱਈਆ ਕੀਤੀ ਜਾਵੇ ਅਤੇ ਇਸ ਸਬੰਧ ਵਿੱਚ ਸਬੰਧਿਤ ਹਲਕੇ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ।ਇਸ ਦੌਰਾਨ ਉਹਨਾਂ ਸ਼ਹਿਰੀ ਅਤੇ ਪੇਂਡੂ ਵਾਟਰ ਸਪਲਾਈ ਅਤੇ ਨਹਿਰੀ ਵਿਭਾਗ ਨੂੰ...