
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ
ਅਜਨਾਲਾ, 3 ਜੁਲਾਈ -- ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ ਬਣਾਈਆਂ ਵਿਸੇਸ ਕਮੇਟੀਆਂ ਨਾਲ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀੱਆਂ ਨਾਲ ਸਾਂਝੀ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।
ਸਰਹੱਦ ਦੇ ਪਿੰਡ ਸੈਦੋਗਾਜੀ ਅਤੇ ਮਾਜੀ ਮਿਓ ਵਿਖੇ ਕੀਤੀਆਂ ਮੀਟਿੰਗਾਂ ਦੌਰਾਨ ਸ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਦੀ ਲੋੜ ਹੈ ਜਿਸ ਵਿੱਚ ਹਰ ਵਰਗ ਦਾ ਸ਼ਾਮਿਲ ਹੋਣਾ ਜਰੂਰੀ ਹੈ ਤਾਂ ਹੀ ਇਸ ਸਮਾਜਿਕ ਬੁਰਾਈ ਖਾਤਮਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੇਵਲ ਨਸ਼ਾ ਸਮਗਲਰ ਫੜਨ ਨਾਲ ਇਹ ...