
ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ, ਡਾਕਟਰ ਮਰੀਜਾਂ ਨੂੰ ਬਾਹਰੀ ਦਵਾਈਆਂ ਨਾ ਲਿਖਣ: ਸਿਵਲ ਸਰਜਨ
ਫਾਜ਼ਿਲਕਾ 3 ਜੁਲਾਈ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਅਤੇ ਆਮ ਆਦਮੀ ਕਲੀਨਿਕ ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰ ਵਾਰਡ, ਫਾਰਮੇਸੀ, ਡਰੱਗ ਸਟੋਰ, ਲੇਬਰ ਰੂਮ ਅਤੇ ਓ.ਪੀ.ਡੀ ਦਾ ਮੌਕੇ 'ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਤੁਰੰਤ ਹੋਣ ਵਾਲੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੁਟੀਨ ਦੌਰੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹੁੰਦੇ ਹਨ ਤਾਂ ਜੋ ਸਟਾਫ਼ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਆਸਾਨੀ ਨਾਲ ਮਿਲ ਸਕਣ।
ਉਨ੍ਹਾਂ ਕਿਹਾ ਕਿ ਛੋਟੇ ਕੇਂਦਰਾਂ ਅਤੇ ਪੀ.ਐਚ.ਸੀ ਅਤੇ ਸੀ.ਐਚ.ਸੀ ਤੋਂ ਰੈਫਰ ਕਰਨ ਤੋਂ ਬਾਅਦ ਮਰੀਜ਼ ਜ਼ਿਲ੍ਹਾ ਹਸਪਤਾਲ ਵਿ...