ਨਸ਼ਿਆਂ ਖਿਲਾਫ ਫਾਜ਼ਿਲਕਾ ਜਿਲੇ ਵਿੱਚ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾਏ
ਫਾਜ਼ਿਲਕਾ 23 ਜੁਲਾਈ
ਫਾਜ਼ਿਲਕਾ ਜਿਲੇ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭੀ ਮੁਹਿੰਮ ਲੋਕ ਲਹਿਰ ਬਣਦੀ ਜਾ ਰਹੀ ਹੈ। ਜ਼ਿਲ੍ਹੇ ਦੇ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾ ਕੇ ਨਸ਼ਿਆਂ ਖਿਲਾਫ ਪ੍ਰਸ਼ਾਸਨ ਦਾ ਸਾਥ ਦੇਣ ਦਾ ਅਹਿਦ ਲਿਆ ਹੈ ਉੱਥੇ ਹੀ ਜਿਲੇ ਦੇ 429 ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲੇ ਵਿੱਚ ਜਨ ਜਾਗਰੂਕਤਾ ਲਈ ਜਿੱਥੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪੁਲਿਸ ਵਿਭਾਗ ਨੂੰ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ। ਨਾਲ ਦੀ ਨਾਲ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਸੇ ਲੜੀ ਵਿੱਚ ਹੁਣ ਲੋਕਾਂ ਤੋਂ ਵੀ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਮਿਲ ਰਿਹਾ ਹੈ।
ਡਿਪਟੀ ਕਮਿਸ਼ਨ ਨੇ ਦੱਸਿਆ ਕਿ ਜ਼ਿ...








