ਕੇਜਰੀਵਾਲ ਨੇ ਹਰਿਆਣਾ ਨੂੰ ਦਿੱਤੀ ਪੰਜ ਗਰੰਟੀ, ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ
ਹਰਿਆਣਾ, 20 ਜੁਲਾਈ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਬਿਗਲ ਵਜਾ ਦਿੱਤਾ ਹੈ। ਸ਼ਨੀਵਾਰ ਨੂੰ ਪੰਚਕੂਲਾ ਦੇ ਇੰਦਰਧਨੁਸ਼ ਸਟੇਡੀਅਮ 'ਚ ਸੂਬਾ ਪੱਧਰੀ ਟਾਊਨ ਹਾਲ ਪ੍ਰੋਗਰਾਮ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਦੇ ਲੋਕਾਂ ਨੂੰ ਕੇਜਰੀਵਾਲ ਦੀਆਂ ਪੰਜ ਗਰੰਟੀਆਂ ਦਿੱਤੀਆਂ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਅਤੇ ਕੌਮੀ ਬੁਲਾਰੇ ਸੰਜੇ ਸਿੰਘ, ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਹੁਣ 'ਆਪ' ਵਰਕਰ ਇਹ ਪੰਜ ਗਾਰੰਟੀ ਲੋਕਾਂ ਸਾਹਮਣੇ ਲੈ ਕੇ ਜਾਣਗੇ।
ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਨੇ ਜਨਤਾ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ, ਪਹਿਲੀ ਦਿੱਲੀ ਅਤੇ ਪੰਜਾਬ ਵਾਂਗ ਮੁਫ਼ਤ ਘਰੇਲੂ ਬਿਜਲੀ ਹੋਵੇਗੀ, 24 ਘੰਟੇ ਬਿਜਲੀ ਦੀ ਵਿਵਸਥਾ ਹੋਵੇਗੀ। ਦੂਜੀ ਗਾਰੰਟੀ ਇਹ ਹੈ ਕਿ ਅਸੀਂ...








