Monday, February 9Malwa News
Shadow

Author: admin

ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

Hot News
ਫਾਜ਼ਿਲਕਾ 20 ਜੁਲਾਈ : ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ 'ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।         ਸੈਨਾ ਦੀ ਭਰਤੀ ਦਫਤਰ ਫਿਰੋਜ਼ਪੁਰ ਦੇ ਨਿਰਦੇਸ਼ਕ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਰੀਰਕ ਟੈਸਟ ਤੋਂ ਪਹਿਲਾ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਆਰਓ ਫਿਰੋਜ਼ਪੁਰ ਦਫਤਰ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਮੀਦਾਵਰ ਰੈਲੀ ਤੋਂ ਪਹਿਲਾ ਆਪਣੇ ਦਸਤਾਵੇਜ਼ ਚੈੱਕ ਕਰਵਾ ਸਕਦੇ ਹਨ ਤਾਂ ਕਿ ਭਰਤੀ ਰੈਲੀ ਦੌਰਾਨ ਕੋਈ ਮੁਸ਼ਕਿਲ ਨਾ ਪੇਸ਼ ਆਏ ਅਤੇ ਸਮੇਂ ਦੀ ਬੱਚਤ ਹੋ ਸਕੇ।         ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰੀਖਿਆ ਪਾਸ ਕਰ ...
ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Punjab News
ਫਿਰੋਜ਼ਪੁਰ 20 ਜੁਲਾਈ : ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਬੀ.ਕੇ.ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰਾਂ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।         ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲ ਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦ...
ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਦਾ  ਦੌਰਾ

ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਦਾ  ਦੌਰਾ

Punjab News
ਸ੍ਰੀ ਮੁਕਤਸਰ ਸਾਹਿਬ, 20 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਆਪਣੇ ਪਰਿਵਾਰ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰੂਦਆਰਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂਦਆਰਾ ਸਾਹਿਬ ਦੇ ਮੀਤ ਮੈਨੇਜਰ ਸੁਖਦੇਵ ਸਿੰਘ ਸੰਧੂ ਅਤੇ ਹੈਡ ਗ੍ਰੰਥੀ ਜਗਬੀਰ ਸਿੰਘ ਨੇ ਮਾਨਯੋਗ ਜਸਟਿਸ ਨੂੰ ਸ੍ਰੀ ਗੁਰੂਦਆਰਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਗਈ ਉਸ ਉਪਰੁੰਤ ਉਹਨਾਂ ਨੂੰ  ਸਿਰੋਪਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।                       ਉਹਨਾਂ ਦੇ ਨਾਲ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ,  ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਵੀ ਹਾਜਰ ਸਨ।                     ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30  2024 ਤੱਕ  ਵਾਤਾਵਰਨ ਬਚਾਉਣ ਲਈ ਚਲਾਈ   ਮੁਹਿੰਮ ਤਹਿਤ ਉਹਨਾਂ ਵਲੋਂ ਜ਼ਿਲ੍ਹਾਂ ਕੋਰਟ ਕੰਪਲੈਕਸ ਵਿਖੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦਾ ਵੀ ਲਗਾਇਆ ਗਿਆ।                     ਇਸ ਮੌਕੇ ਵਧੀਕ ਜ਼ਿਲ੍ਹਾਂ ਅਤੇ ਸ਼ੈਸ਼...
ਨਰਮਾ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੀ ਫਸਲ ਦਾ ਸਰਵੇਖਣ ਕਰਨ

ਨਰਮਾ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੀ ਫਸਲ ਦਾ ਸਰਵੇਖਣ ਕਰਨ

Punjab News
ਫਾਜ਼ਿਲਕਾ 20 ਜੁਲਾਈ : ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬੱਦਲਵਾਹੀ ਤੇ ਹਵਾ ਵਿੱਚ ਨਮੀ ਦੀ ਜ਼ਿਆਦਾ ਮਾਤਰਾ ਅਤੇ ਬਰਸਾਤਾਂ ਨਾ ਹੋਣ ਕਾਰਨ ਨਰਮੇ ਦੀ ਫਸਲ ਨੂੰ ਔੜ ਲੱਗੀ ਹੋਈ ਹੈ, ਜਿਸ ਕਾਰਨ ਕਈ ਥਾਵਾਂ ਉੱਤੇ ਚਿੱਟੀ ਮੱਖੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਦਾ ਮੌਸਮ ਚਿੱਟੀ ਮੱਖੀ ਦੇ ਵਾਧੇ ਫੈਲਾਅ ਲਈ ਅਨੁਕੂਲ ਹੈ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੇ ਬਾਲਗ ਅਤੇ ਬੱਚੇ ਨਰਮੇ ਦੇ ਪੱਤਿਆਂ ਦਾ ਰਸ ਚੂਸਦੇ ਹਨ ਅਤੇ ਪੱਤਿਆਂ ਉੱਤੇ ਚਿਪਚਿਪਾ ਪਦਾਰਥ  ਛੱਡਦੇ ਹਨ ਇਸ ਨਾਲ ਪੱਤਿਆਂ ਅਤੇ ਖਿੜੇ ਹੋਏ ਨਰਮੇ ਉੱਪਰ ਉੱਲੀ ਪੈਦਾ ਹੋ ਜਾਂਦੀ ਹੈ ਤੇ ਇਹ ਕਾਲੇ ਰੰਗ ਦੇ ਹੋ ਜਾਂਦੇ ਹਨ, ਚਿੱਟੀ ਮੱਖੀ ਨਰਮੇ ਵਿੱਚ ਲੀਫ ਕਰਲ ਬਿਮਾਰੀ ਫੈਲਾਉਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਰਮਾ ਕਾਸਤਕਾਰ ਕਿਸਾਨਾਂ ਨੂੰ ਅਪੀਲ ਕੀਤੀ ਪਾਣੀ ਦੀ ਉਪਲਬਧਤਾ ਅਨੁਸਾਰ ਨਰਮੇ ਦੀ ਫਸਲ ਨੂੰ ਔੜ ਤੋਂ ਬਚਾਉਣ ਲਈ ਪਾਣੀ ਲਗਾਇਆ ਜਾਵੇ। ਸਮੇਂ ਸਮੇਂ ਸਿਰ ਆਪਣੀ ਫਸਲ ਦਾ ਸਰਵੇਖਣ ਕਰਨ ਉਪਰੰਤ ਲੋੜ ਅਨੁਸਾਰ ਸਿਫਾਰਿਸ਼ਸ਼ੁਦਾ ਕੀੜੇਮਾਰ ਦਵਾਈਆਂ ਦੀ ਵਰ...
ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

Punjab News
ਫਾਜ਼ਿਲਕਾ 20 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਹਤ ਵਿਭਾਗ ਫਾਜ਼ਿਲਕਾ ਦੀ ਟੀਮ ਵੱਲੋਂ ਆਦਰਸ਼ ਨਗਰ ਫਾਜ਼ਿਲਕਾ ਦੀ ਗਲੀ ਨੰ:5 ਤੇ 6 ਵਿੱਚੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਭਰੇ ਗਏ।           ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਨੇ ਦੱਸਿਆ ਕਿ ਵਾਟਰ ਸਪਲਾਈ ਟੈਂਕ ਦੇ ਪੰਪ ਤੋਂ ਲੋਕਾਂ ਦੇ ਘਰਾਂ ਵਿੱਚ ਆ ਰਹੇ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਨੂੰ ਚੈੱਕ ਕਰਨ ਲਈ ਇਹ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਆਦਰਸ਼ ਨਗਰ ਵਿਖੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਹਨ ਤੇ ਇਹ ਸੈਂਪਲ ਟੈਸਟਿੰਗ ਲਈ ਲੈਬਾਰਟਰੀ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪਾਣੀ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਹੈ। ਖਰਾਬ ਪਾਣੀ ਪੀਣ ਨਾਲ ਲੋਕ ਉਲਟੀਆਂ, ਦਸਤ, ਹੈਜ਼ਾ, ਹੈਪੇਟਾਈਟਸ ਆਦਿ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੇ ਸੈਂਪ...
ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ

ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ

Hot News
ਮਾਨਸਾ, 19 ਜੁਲਾਈ:ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਹਰ ਇਕ ਨਾਗਰਿਕ ਸਮੇਤ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਵਾਤਾਵਰਨ ਪ੍ਰਤੀ ਚੇਤੰਨ ਹੋ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਖਿਆਲਾ ਕਲਾਂ ਵਿਖੇ ਪੰਜਾਬ ਸਰਕਾਰ ਦੀ ‘ਪੰਜਾਬ ਹਰਿਆਲੀ ਸਕੀਮ’ ਤਹਿਤ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਖਾਲੀ ਥਾਵਾਂ, ਪੰਚਾਇਤੀ ਜ਼ਮੀਨਾਂ ਅਤੇ ਸਕੂਲਾਂ ਵਿਚ ਕਰੀਬ 03 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਟੀਚੇ ਅਨੁਸਾਰ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ 10 ਲੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਆਮ ਲੋਕਾਂ, ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣ ਕੇ ਵਾਤਾਵਰਨ ਹਿਤ...
ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

Punjab News
ਫਤਹਿਗੜ੍ਹ ਪੰਜਤੂਰ (ਮੋਗਾ),  19 ਜੁਲਾਈ-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। 'ਆਪ ਦੀ ਸਰਕਾਰ ਆਪ ਦੇ ਦੁਆਰ' ਸਕੀਮ ਤਹਿਤ ਚੱਲ ਰਹੇ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ।ਇਸ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਧਰਮਕੋਟ ਜਸ...
ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

Breaking News
ਮੋਗਾ, 19 ਜੁਲਾਈ:ਕਾਨੂੰਨ ਦੇ ਵਿਦਿਆਰਥੀਆਂ ਵਿੱਚ 3 ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰ-ਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਮੋਗਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਸ. ਐਸ. ਧਾਲੀਵਾਲ ਦੀ ਅਗਵਾਈ ਹੇਠ ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਡੀ.ਐਲ.ਐਸ.ਏ ਜਤਿੰਦਰਪਾਲ ਸਿੰਘ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਚੰਗੇ ਵਕੀਲ ਬਣਨ ਅਤੇ ਲੋੜਵੰਦਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨ ਵਿੱਚ ਨਿਆਂ ਪ੍ਰਣਾਲੀ ਦੀ ਮਦਦ ਕਰਨ।ਸਮੀਰ ਗੁਪਤਾ, ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਮੋਗਾ ਨੇ 3-ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ  ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ੈ ਅਧੀਨਿਯਮ ਬਾਰੇ ਦੱਸਿਆ ਜੋ 1 ਜ...
ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ:

ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ:

Hot News
ਸ੍ਰੀ ਮੁਕਤਸਰ ਸਾਹਿਬ 19 ਜੁਲਾਈ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ ਫ਼ਸਲ ਦਾ ਸਰਵੇਖਣ ਕੀਤਾ ਜਾਂਦਾ ਹੈ। ਨਰਮੇਂ ਦੀ ਫ਼ਸਲ ਤੇ ਕੀਤੇ ਗਏ ਸਰਵੇਖਣ ਦੇ ਅਧਾਰ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਿ਼ਫਾਰਸ਼ ਕੀਤੀ ਜਾਂਦੀ ਹੈ। ਮਿਤੀ 17 ਜੁਲਾਈ 2024 ਨੂੰ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ 27 ਪੈਸਟ ਸਰਵੇਲੈਂਸ ਟੀਮਾਂ ਵੱਲੋਂ ਕੁੱਲ 101 ਖੇਤਾਂ ਦਾ ਸਰਵੇਖਣ ਕੀਤਾ ਗਿਆ। ਕੁੱਲ ਦੇਖੇ ਗਏ 101 ਖੇਤਾਂ ਵਿੱਚੋਂ ਸਰਵੇਖਣ ਦੌਰਾਨ 8 ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਪਾਇਆ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੇ ਸਪਰੇਅ ਦੀ ਸਿ਼ਫਾਰ਼ਸ ਕੀਤੀ ਗਈ।  ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ...
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕ

Punjab News
ਫਾਜ਼ਿਲਕਾ 19 ਜੁਲਾਈ ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰ...