
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਕੀਮ ਦੀ ਸਮਾਂ ਸੀਮਾ ਵਿੱਚ ਵਾਧਾ ਕਰਨ ਦਾ ਉਦੇਸ਼ ਕੇਸਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਵਪਾਰ ਅਤੇ ਉਦਯੋਗ ਨੂੰ ਜੀ.ਐਸ.ਟੀ ਪ੍ਰਣਾਲੀ ਅਧੀਨ ਆਪਣੀ ਪਾਲਣਾ ਨੂੰ ਵਧਾਉਣ ਦੇ ਯੋਗ ਬਣਾਉਣਾ ਹੈ।
15 ਨਵੰਬਰ, 2023 ਤੋਂ ਲਾਗੂ ਬਕਾਇਆ ਵਸੂਲੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023, ਕਰਦਾਤਾਵਾਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰੇ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਸਕੀਮ ਸ਼ੁਰੂ ਵਿੱਚ 30 ਜੂਨ, 2024 ਤੱਕ ਵੈਧ ਸੀ।
ਕਰਦਾਤਾ ਜਿਨ੍ਹਾਂ ਦੇ ਮੁਲਾਂਕਣ 31 ਮਾਰਚ, 2024 ਤੱਕ ਬਣਾਏ ਗਏ ਸਨ, ਅਤੇ 31 ਮਾਰਚ, 2024 ਤੱਕ ਰਿਮਾਂਡ ਆਰਡਰ ਪਾਸ ਕੀਤੇ ਜਾਣ ਤੋਂ ਬਾਅਦ ਸ...