ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 23 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ 'ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।
ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲ...