ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ
ਲੁਧਿਆਣਾ, 19 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੇਤੀ ਹੀ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ।
ਅੱਜ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ਅਤੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਰਚਾ ਅਤੇ ਬਹਿਸ ਕਰਨ ਦੇ ਯੋਗ ਹੋਣਗੇ, ਇਸ ਤਰ੍ਹਾਂ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਛੋਟੀ ਉਮਰ ਵਿੱਚ ਹੀ ਉਨ੍ਹਾਂ ਦੀ ਨਾਗਰਿਕ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਉਹ ਇੱਕ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਵੀ ਬਣ ਸਕਣਗੇ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਬਾਲ ਸਭਾ ਇਕ ਅਜਿਹਾ ਮੰਚ ਹੋਵੇਗਾ ਜਿਸ 'ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਗਟ ਕਰਨਗੇ ਅ...








