ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ
ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਅੱਜ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ ਕੀਤਾ ਗਿਆ । ਜਿਕਰਯੋਗ ਹੈ ਕਿ ਇਹ ਨਾਟਕ ਡਾ ਸੰਜੀਵ ਕੁਮਾਰ ਜੀ (ਪੀ ਸੀ ਐਸ) ਐਸ ਡੀ ਐਮ ਮਲੋਟ ਦੁਆਰਾ ਲਿਖਿਆ ਗਿਆ ਹੈ। ਜਿ਼ਲ੍ਹੇ ਦੇ 10 ਜੋਨਾਂ ਦੇ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਵਿਖੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।ਇਹਨਾਂ ਜੋਨ ਪੱਧਰੀ ...