Sunday, February 8Malwa News
Shadow

Author: admin

ਸਬ ਸੈਂਟਰ ਰਾਮਪੁਰਾ ਅਧੀਨ ਆਉਂਦੇ ਪਿੰਡ ਸੈਣੀਆਂ ਵਿਖੇ ਡੇਂਗੂ ਕੈਂਪ ਲਗਾਇਆ ਗਿਆ

ਸਬ ਸੈਂਟਰ ਰਾਮਪੁਰਾ ਅਧੀਨ ਆਉਂਦੇ ਪਿੰਡ ਸੈਣੀਆਂ ਵਿਖੇ ਡੇਂਗੂ ਕੈਂਪ ਲਗਾਇਆ ਗਿਆ

Punjab News
ਫਾਜ਼ਿਲਕਾ, 18 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਰਾਮਪੁਰਾ ਅਧੀਨ ਆਉਂਦੇ ਪਿੰਡ ਸੈਣੀਆਂ ਵਿਖੇ ਡੇਂਗੂ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਵਿੱਕੀ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅਤੇ ਆਲੇ ਦੁਆਲੇ ਵਿੱਚ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ , ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ ।ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ  ਕੱਟਦਾ ਹੈ । ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,&n...
ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Punjab News
ਅਬੋਹਰ 18 ਜੁਲਾਈ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਮੌਜਗੜ੍ਹ ਵਿਖੇ ਭਾਰਤ ਪੈਟਰੋਲੀਅਮ ਦੇ ਪੰਪ ਤੋਂ ਜਿਲੇ ਦੇ ਪੰਪਾਂ ਵਿੱਚ ਵਣ ਮਹੋਤਸਵ ਦੇ ਤਹਿਤ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਉਨਾਂ ਨੇ ਆਖਿਆ ਕਿ ਜਿਲ੍ਹੇ ਵਿੱਚ 12 ਲੱਖ ਪੌਦੇ ਲਗਾਏ ਜਾਣੇ ਹਨ ਅਤੇ ਹਰੇਕ ਜ਼ਿਲਾ ਵਾਸੀ ਇਸ ਮੁਹਿੰਮ ਵਿੱਚ ਸਹਿਯੋਗ ਕਰੇ। ਉਹਨਾਂ ਨੇ ਕਿਹਾ ਕਿ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਦੇ ਮੱਦੇ ਨਜ਼ਰ ਜਰੂਰੀ ਹੈ ਕਿ ਹਰ ਇੱਕ ਨਾਗਰਿਕ ਪੌਦਾ ਲਾਵੇ। ਇਸ ਮੌਕੇ ਭਾਰਤ ਪੈਟਰੋਲੀਅਮ ਕੰਪਨੀ ਵੱਲੋਂ ਵਿਦਿਆਰਥੀਆਂ ਦੇ ਚਿੱਤਰਕਾਰਾਂ ਮੁਕਾਬਲੇ ਵੀ ਕਰਵਾਏ ਗਏ ਜਿਸ ਦੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਨੇ ਇਨਾਮ ਤਕਸੀਮ ਕੀਤੇ। ਇਹਨਾਂ ਮੁਕਾਬਲਿਆਂ ਵਿੱਚ ਨਵਜੋਤ ਕੌਰ ਪਹਿਲੇ, ਕੋਮਲ ਦੂਜੇ , ਅੰਜਲੀ ਤੀਜੇ, ਅਰਸ਼ਦੀਪ ਚੌਥੇ ਅਤੇ ਏਕਮ ਪੰਜਵੇਂ ਸਥਾਨ ਤੇ ਰਹੀ ਇਸ ਮੌਕੇ ਭਾਰਤ ਪੈਟਰੋਲੀਅਮ ਕੰਪਨੀ ਦੇ ਡਾਇਰੈਕਟਰੀ ਮੈਨੇਜਰ ਕੌਸ਼ਲਿੰਦਰ ਰਘੂਵੰਸ਼ੀ, ਸੇਲਜ ਮੈਨੇਜਰ ਸੱਤਿਅਮ ਸਿੰਘ ਅਤੇ ਪੰਪ ਤੋਂ ਰਾਹੁਲ ਸੁਮਾਨੀ, ਡੀਐਫਐਸਸੀ ਸ੍ਰੀ ਹਿਮਾਂ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

Punjab News
ਲੁਧਿਆਣਾ, 18 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 15 ਅਗਸਤ, 2024 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੀਟਿੰਗ ਕੀਤੀ। ਸਥਾਨਕ ਬੱਚਤ ਭਵਨ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਜਰ ਸਰੀਨ ਨੇ ਕਿਹਾ ਕਿ 15 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਗੀਤ, ਲੋਕ ਨਾਚ ਜਾਂ ਕੋਰੀਓਗ੍ਰਾਫੀ ਦੇ ਨਾਲ-ਨਾਲ ਹੋਰ ਸੱਭਿਆਚਾਰਕ ਵੰਨਗੀਆਂ ਦੇਸ਼ ਭਗਤੀ ਦੇ ਜਜ਼ਬੇ 'ਤੇ ਆਧਾਰਿਤ ਅਤੇ ਨਾਲ ਹੀ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਹਰਸਲ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਝਾਕੀ ਤਿਆਰ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨਗਰ ਨਿਗਮ ਨੂੰ ਇਹ ਵੀ ਕਿਹਾ ਕਿ ਉਹ ਸਮਾਗਮ ਵਾਲੀ ਥਾਂ 'ਤੇ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਭਾਗ ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 18 ਜੁਲਾਈ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ...
10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 18 ਜੁਲਾਈ,:  ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ  ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ।ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

Breaking News
ਚੰਡੀਗੜ੍ਹ, 18 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਵਿੱਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨ.ਡੀ.ਏ. ਵਿੱਚ ਸ਼ਾਮਲ ਹੋਣ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 08 ਕੈਡਿਟਾਂ- ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼, ਦੀ ਚੋਣ ਨਾਲ ਇਸ ਸੰਸਥਾ ਦੀ ਸਥਾਪਨਾ ਤੋਂ ਹੁਣ ਤੱਕ ਇਸ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ...
ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

Breaking News
ਫਾਜ਼ਿਲਕਾ 18 ਜੁਲਾਈ :  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ। ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰ...
ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

Punjab News
ਲੁਧਿਆਣਾ, 18 ਜੁਲਾਈ - ਲੁਧਿਆਣਾ ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ ਖਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦ...
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੇ ਕੰਟਰੋਲ ਲਈ ਲਗਾਇਆ ਜਾਗਰੂਕਤਾ ਕੈਂਪ

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੇ ਕੰਟਰੋਲ ਲਈ ਲਗਾਇਆ ਜਾਗਰੂਕਤਾ ਕੈਂਪ

Punjab News
ਫਿਰੋਜ਼ਪੁਰ 18 ਜੁਲਾਈ : ਸਖ਼ਤ ਗਰਮੀ ਦੌਰਾਨ ਮੀਂਹ ਪੈਣ ਸਦਕਾ ਡਾਇਰੀਏ ਦੇ ਵਧਦੇ ਪਾਰਕੋਪ ਨੂੰ ਵੇਖਦਿਆਂ ਸਿਵਲ  ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੀ ਰੋਕਥਾਮ ਲਈ ਜੱਚਾ ਬੱਚਾ ਵਾਰਡ ਵਿਖੇ ਸੈਮੀਨਰ ਲਗਾਇਆ ਗਿਆ। ਡਾਇਰੀਏ ਨਾਲ ਹਰ  ਸਾਲ ਦੇਸ਼ ਵਿਚ ਹੋਣ ਵਾਲੀਆਂ ਇਕ ਲੱਖ ਦੇ ਕਰੀਬ ਬੱਚਿਆਂ ਦੇ ਮੌਤ ਦਰ ਨੂੰ ਘਟਾਉਣ ਦੇ ਮੰਤਵ ਨੂੰ ਲੈ ਕੇ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਡਾ. ਨਿਖਿਲ ਗੁਪਤਾ ਐੱਸ.ਐਮ.ਓ ਫ਼ਿਰੋਜ਼ਪੁਰ ਨੇ  ਡਾਕਟਰਾਂ , ਸਟਾਫ , ਆਸ਼ਾ ਵਰਕਰਾਂ ਨੂੰ ਲੋਕਾਂ ਨੂੰ ਡਾਇਰੀਏ ਬਾਰੇ ਜਾਗਰੂਕ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਲੋਕ ਡਾਇਰੀਏ ਦੇ ਪਾਰਕੋਪ ਤੋ ਬੱਚ ਸਕਣ । ਉਨਾਂ ਨੇ ਕਿਹਾ ਕਿ ਵੱਧ ਤੋਂ ਵੱਧ ਓ.ਆਰ.ਐੱਸ ਦੇ ਪੈਕਟ ਵੰਡੇ ਜਾਨ ਅਤੇ ਜੇਕਰ ਜ਼ਿੰਕ ਦੀਆਂ ਗੋਲੀਆਂ ਦੇਣ ਦੀ ਲੋੜ ਹੈ ਤਾਂ ਉਹ ਵੀ ਦਿੱਤੀਆਂ ਜਾਣ ।      ਇਸ ਮੌਕੇ ਦਾ. ਈਸ਼ਾ ਨਰੂਲਾ, ਡਾ. ਗਗਨ ਅਤੇ ਡਾ.ਹਰਪ੍ਰੀਤ ਬੱਚਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਮੀ ਦੇ ਦਿਨਾਂ ਵਿਚ ਡਾਇਰੀਆ ਫੈਲਣ ਦੇ ਆਸਾਰ ...
ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

Punjab News
ਫਾਜ਼ਿਲਕਾ 18 ਜੁਲਾਈ : ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟੀਮ ਵਲੋ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਐਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂ...