Saturday, August 8Malwa News
Shadow

Author: admin

ਸਿਖੋ ਤੇ ਵਧੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਪਣੇ ਕਰਿਅਰ ਪ੍ਰਤੀ ਹੁਣੇ ਤੋਂ ਸੁਚੇਤ ਹੋਣ ਲਈ ਕੀਤਾ ਪ੍ਰੇਰਿਤ

Breaking News, Hot News
ਫਾਜ਼ਿਲਕਾ, 23 ਜੁਲਾਈਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਜ਼ਿਲਕਾ ਵਿਖੇ ਬਚਿਆਂ ਨੂੰ ਕਰੀਅਰ ਪ੍ਰਤੀ ਸੁਚੇਤ ਕਰਨ ਲਈ ਸ਼ੁਰੂ ਕੀਤੇ ਸਿਖੋ ਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਦੇ ਦੂਜੇ ਫੇਜ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰਖੇੜਾ ਵਿਖੇ ਪ੍ਰੇਰਣਾਦਾਇਕ ਲੈਕਚਰ ਆਯੋਜਿਤ ਕੀਤਾ ਗਿਆ lਇੱਸ ਪ੍ਰੋਗਰਾਮ ਵਿੱਚ ਡਾ ਵਿਜੇ ਗਰੋਵਰ, ਪ੍ਰਿੰਸੀਪਲ ਡੀ. ਏ. ਵੀ ਕਾਲਿਜ ਆਫ ਐਜੂਕੇਸ਼ਨ ਅਬੋਹਰ ਨੇ ਉਚੇਚੇ ਤੋਰ ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਆਪਣੇ ਕਰਿਅਰ ਪ੍ਰਤੀ ਹੁਣੇ ਤੋਂ ਸੁਚੇਤ ਹੋਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਉਚੇਰੀ ਪੜਾਈ ਲਈ ਵਿਸਿਆਂ ਦੀ ਚੋਣ ਆਪਣੀ ਰੂਚੀ ਮੁਤਾਬਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅੰਦਰ ਦੇ ਹੁਨਰ ਨੂੰ ਪਹਿਚਾਣਨਾ ਹੋਵੇਗਾ ਤਾਂ ਹੀ ਜਿੰਦਗੀ ਵਿਚ ਖੁਸ਼ ਰਹਿਣ ਦੇ ਨਾਲ-ਨਾਲ ਕਾਬਲ ਬਣ ਸਕਾਂਗੇ।ਡਾ. ਵਿਜੈ ਗਰੋਵਰ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੁੰ ਆਪਦੇ ਆਪ ਨੂੰ ਨਿਖਾਰਨ ਦੀ ਲੋੜ ਹੈ ਨਾ ਕਿ ਕਿਸੇ ਦੂਸਰੇ ਵਿਦਿਆਰਥੀ ਦੇ ਪਿਛੇ ਲਗ ਕੇ ਉਸ ਵਾਂਗ ਬਣਨ ਦੀ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਅੰਦਰ ...

ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਤੋਂ ਕੀਤੀ ਪੇਂਡੂ ਵਿਕਾਸ ਦੇ ਫੰਡਾਂ ’ਚ ਵਾਧੇ ਦੀ ਮੰਗ

Breaking News
ਚੰਡੀਗੜ੍ਹ, 22 ਜੁਲਾਈ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਪੇਂਡੂ ਸਥਾਨਕ ਇਕਾਈਆਂ ਦੇ ਵਿਕਾਸ ਲਈ ਫੰਡਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਦਿੱਤੀ ਪੇਸ਼ਕਾਰੀ ਵਿੱਚ ਵਿਭਾਗ ਨੇ ਆਪਣੇ ਮੁੱਖ ਤਰਜੀਹੀ ਖੇਤਰਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ, ਗੰਦੇ ਪਾਣੀ ਦਾ ਪ੍ਰਬੰਧਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸਥਾਈ ਊਰਜਾ ਅਤੇ  ਸਾਂਝੀਆਂ ਜਾਇਦਾਦਾਂ ਦੀ ਸਾਂਭ-ਸੰਭਾਲ ਕਰਨਾ ਸ਼ਾਮਲ ਹੈ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਪੰਜਾਬ ਵਿੱਚ ਪੇਂਡੂ ਭਾਈਚਾਰੇ ਲਈ ਮਜ਼ਬੂਤ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਥਿਰਤਾ ਦੇ ਟੀਚਿਆਂ (ਐਸਡੀਜੀ ਤੇ ਨੈੱਟ ਜ਼ੀਰੋ) ਦੀ ਸੇਧ ਅਨੁਸਾਰ ਪੇਂਡੂ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ। ਸੂਬੇ ਦਾ ਪੱਖ ਰੱਖਿਦਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਨੇ 16ਵੇਂ ਵਿੱਤ ਕਮਿਸ਼ਨ ਨੂੰ 10,000 ਕਰੋੜ ਰੁਪਏ ਦੇ ਵਾਧੂ ਫੰਡ ਪ੍ਰਦਾਨ ਕਰਨ ਦੀ ਬੇਨਤੀ ਕੀਤੀ , ਜਿਸ ਵਿੱਚ 8,0...

ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

Breaking News
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ  ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ ਹੈਪੇਟਾਈਟਸ -ਏ ਸ਼ਾਮਲ ਹਨ, ਜਦੋਂ ਕਿ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸ਼ਾਮਲ ਹਨ। ਮੀਟਿੰਗ ਵਿੱਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਸ਼ਹਿਰੀ ਸਥਾਨਕ ਇਕਾਈਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਆਈ.ਐਮ.ਏ  ਮੈਂਬਰਾਂ ਦੇ ਨਾਲ ਮਿਲਕੇ  ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼...

ਪੰਜਾਬ ਵੱਲੋਂ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ 16ਵੇਂ ਵਿੱਤ ਕਮਿਸ਼ਨ ਤੋਂ 9,426.49 ਕਰੋੜ ਰੁਪਏ ਦੀ ਮੰਗ

Hot News
ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨੂੰ ਵਿਆਪਕ ਪ੍ਰਸਤਾਵ ਪੇਸ਼ ਕਰਦਿਆਂ ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸਹੂਲਤਾਂ ਦੀ ਬਿਹਤਰੀ ਲਈ 9,426.49 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।ਵਿਭਾਗ ਨੇ ਅੱਗ ਬੁਝਾਓ ਸੇਵਾਵਾਂ (1,626 ਕਰੋੜ ਰੁਪਏ), ਮੀਂਹ ਦੇ ਪਾਣੀ ਦੇ ਨਿਪਟਾਰੇ ਸਬੰਧੀ ਪ੍ਰਣਾਲੀ ਲਈ (4,067.49 ਕਰੋੜ ਰੁਪਏ), ਸੀਵਰੇਜ ਸਿਸਟਮ ਅਤੇ ਐਸ.ਟੀ.ਪੀਜ਼. ਲਈ (3,133 ਕਰੋੜ ਰੁਪਏ), ਟਿਕਾਊ ਸ਼ਹਿਰੀ ਆਵਾਜਾਈ ਲਈ (500 ਕਰੋੜ ਰੁਪਏ) ਅਤੇ ਸਟੇਟ ਇੰਸਟੀਚਿਊਟ ਆਫ਼ ਅਰਬਨ ਅਫੇਅਰਜ਼ ਲਈ (100 ਕਰੋੜ ਰੁਪਏ) ਦੀ ਮਜ਼ਬੂਤੀ ਲਈ ਫੰਡਾਂ ਦੀ ਵਿਸ਼ੇਸ਼ ਰੂਪ-ਰੇਖਾ ਤਿਆਰ ਕੀਤੀ ਹੈ।'ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਣ ਲਈ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ' ਕਰਨ ‘ਤੇ ਆਧਾਰਤ ਇਸ ਪੇਸ਼ਕਾਰੀ ਵਿੱਚ ਪ੍ਰਗਤੀਸ਼ੀਲ ਤੇ ਹੋਰ ਵੱਖ-ਵੱਖ ਸੁਧਾਰਾਂ ਅਤੇ ਤਕਨਾਲੋਜੀ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਗਿਆ। ਵਿਭਾਗ ਨੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼) ਬਾਰੇ ਸੰਖੇਪ ਜਾਣਕਾਰੀ ਵੀ ਪ੍ਰਦਾਨ ਕੀਤੀ, ਜਿਸ ਵਿੱਚ ਵਰਗ...

ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Hot News
ਚੰਡੀਗੜ, 22 ਜੁਲਾਈ :  ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਵਿਚ ਯੁੱਧਵੀਰ ਸਿੰਘ, ਸਾਬਕਾ ਇੰਸਪੈਕਟਰ ਅਤੇ ਮੌਜੂਦਾ ਸਹਾਇਕ ਰਜਿਸਟਰਾਰ, ਸਹਿਕਾਰੀ ਬੈਂਕ ਦਸੂਹਾ, ਰਵਿੰਦਰ ਸਿੰਘ ਕਲਰਕ-ਕਮ ਕੈਸ਼ੀਅਰ, ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ, ਤਹਿਸੀਲ ਦਸੂਹਾ, ਜੋ ਹੁਣ ਲੇਖਾਕਾਰ ਵਜੋਂ ਸਹਿਕਾਰੀ ਬੈਂਕ ਲਿਮਟਿਡ ਸ਼ਾਖਾ ਸੀਕਰੀ, ਹੁਸ਼ਿਆਰਪੁਰ ਵਿਖੇ ਤਾਇਨਾਤ ਹਨ, ਸਮੇਤ ਮਨਜੀਤ ਸਿੰਘ ਕੈਸ਼ੀਅਰ (ਸੇਵਾਮੁਕਤ), ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਅਤੇ ਇਸੇ ਬੈਂਕ ਦੇ ਅਵਤਾਰ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਸਮੇਤ ਪਰਮਜੀਤ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍...

ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਨੇ ਸਾਨੂੰ ਰੁੱਖਾਂ ਦੀ ਮਹੱਤਤਾ ਬਾਰੇ ਹਲੂਣਾ ਦਿੱਤਾ : ਸਪੀਕਰ ਸੰਧਵਾਂ

Hot News
ਕੋਟਕਪੂਰਾ, 22 ਜੁਲਾਈ : ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਵੱਖ ਵੱਖ ਕਿਸਮਾ ਦੇ ਲਾਏ ਜਾ ਰਹੇ ਬੂਟਿਆਂ ਦੀ ਲੜੀ ਵਿੱਚ ਅੱਜ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਅਤੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ 51 ਵੱਖ-ਵੱਖ ਕਿਸਮਾ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ ਲਾਏ । ਇਸ ਮੌਕੇ ਉਨ੍ਹਾਂ ਕੁਝ ਪੌਦੇ ਬੱਚਿਆਂ ਅਤੇ ਵਿਦਿਆਰਥੀਆਂ ਤੋਂ ਲਵਾ ਕੇ ਉਹਨਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੋਧਿਤ ਹੁੰਦੇ ਦੱਸਿਆ ਕਿ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਆਕਸੀਜਨ ਦੇ ਸਿਲੰਡਰ ਮਹਿੰਗੀ ਕੀਮਤ ’ਤੇ ਵੀ ਉਪਲਬਧ ਨਹੀਂ ਸਨ, ਕਈ ਲੋਕ ਲੱਖਾਂ-ਕਰੋੜਾਂ ਰੁਪਿਆ ਖਰਚ ਕੇ ਵੀ ਆਕਸੀਜਨ ਦਾ ਸਿਲੰਡਰ ਖਰੀਦਣ ਤੋਂ ਅਸਮਰੱਥ ਰਹੇ, ਜਿਸ ਕਰਕੇ ਉਹਨਾਂ ਨੂੰ ਬਚਾਇਆ ਨਾ ਜਾ ਸਕਿਆ। ਜੇਕਰ ਕੁਦਰਤ ਨੇ ਸਾਨੂੰ ਦਰੱਖਤਾਂ ਦੀ ਮਹੱਤਤਾ ਸਮਝਣ ਦਾ ਹਲੂਣਾ ਦਿੱਤਾ ਤਾਂ ਹੁਣ ਸਾਨੂੰ ਇਸ ਨੁਕਤੇ ਤੋ...

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦਾ ਹੈ ਹੈਜ਼ਾ, ਦਸਤ, ਹੈਪੇਟਾਈਟਸ ਏ ਤੇ ਈ – ਡਾ. ਰਾਜਵਿੰਦਰ ਕੌਰ 

Punjab News
ਫ਼ਿਰੋਜ਼ਪੁਰ 22 ਜੁਲਾਈ 2024 : ਦੁਨੀਆ ਵਿੱਚ ਹਰ ਸਾਲ ਲੱਗਭਗ 12 ਲੱਖ ਲੋਕ ਦੁਸ਼ਿਤ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਕਾਰਨ ਮੌਤ ਦਾ ਸ਼ਿਕਾਰ ਹੁੰਦੇ ਹਨ। ਇਸ ਲਈ ਹਮੇਸ਼ਾ ਸਾਫ਼ ਪਾਣੀ ਦੀ ਹੀ ਪੀਣ ਲਈ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋ ਬਚਾਅ ਸੰਬੰਧੀ ਐਡਵਾਈਜਾਰੀ ਜਾਰੀ ਕਰਨ ਮੌਕੇ ਕੀਤਾ।  ਉਨ੍ਹਾਂ ਦੱਸਿਆ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਹੈਜ਼ਾ, ਦਸਤ ਰੋਗ, ਹੈਪਿਟਾਈਟਸ ਏ ਅਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਸਤੇ ਸਾਫ਼ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ। ਖੁੱਲ੍ਹੇ ਮੈਦਾਨ ਵਿੱਚ ਜੰਗਲ ਪਾਣੀ ਨਹੀਂ ਜਾਣਾ ਚਾਹੀਦਾ ਸਿਰਫ ਪਖਾਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਖਾਨਾ ਜ...

25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ

Punjab News
ਫਿਰੋਜ਼ਪੁਰ, 22 ਜੁਲਾਈ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਮੀਟਿੰਗ ਕਰਨ ਮੌਕੇ ਦਿੱਤੀ।       ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ  ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰੇ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀਡਬਲਯੂਡੀ ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।   ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਦੌਰਾਨ ਊਹ ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸਕੂਲ ਵਿਖੇ ਪਹੁੰਚ ਕੇ ਸਰਹੱਦੀ ਪਿੰਡਾਂ ਦੇ ਲੋਕਾਂ, ਪੰਚਾਂ ਸਰਪੰਚਾ ਨਾਲ ਨਸ਼ਿਆਂ, ਮਾਇਨਿੰਗ ਆਦਿ ਮੁੱਦਿਆਂ ਤੇ ਗੱਲਬਾਤ ਕਰਨਗੇ ਅਤੇ ਸਰਹੱਦੀ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬ...

ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Punjab News
ਅੰਮ੍ਰਿਤਸਰ 22 ਜੁਲਾਈ : ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਉਨਾਂ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ। ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕ੍ਰਾਂਤੀ ਮੁਹਿੰਮ ਤ...

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ

Punjab News
ਫਾਜ਼ਿਲਕਾ 22 ਜੁਲਾਈ : ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਸਕੂਲ ਵਿੱਚ ਚੱਲ ਰਹੇ ਪਾਣੀ ਦੇ ਆਰ.ਓ ਸਿਸਟਮ ਦਾ ਨਿਰੀਖਣ ਕੀਤਾ ਗਿਆ।         ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਵਿੱਚ ...