ਸਿਹਤ ਵਿਭਾਗ ਵੱਲੋਂ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ
ਫਾਜ਼ਿਲਕਾ, 17 ਜੁਲਾਈ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਸਿਹਤ ਕਰਮਚਾਰੀ ਪ੍ਰਦੀਪ ਕੁਮਾਰ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।
ਡੇਂਗੂ ਬ...








