
ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 29 ਜੂਨ
ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ, "ਪੰਜਾਬ ਵਿੱਚ ਜੂਨ 2024 ਦੀ ਦੂਸਰੇ ਅੱਧ ਦੌਰਾਨ ਲਗਾਤਾਰ 15000 ਮੈਗਾਵਾਟ ਤੋਂ 15800 ਮੈਗਾਵਾਟ ਤੱਕ ਦੀ ਬਿਜਲੀ ਦੀ ਉੱਚ ਸਿਖਰ ਦੀ ਮੰਗ ਪੂਰੀ ਕੀਤੀ ਹੈ, ਜੋ ਪਿਛਲੇ ਸਾਲ ਦੇ ਇਸ ਸਮੇਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ।" ਖਾਸ ਤੌਰ 'ਤੇ 26 ਜੂਨ, 2024 ਨੂੰ ਪੰਜਾਬ ਨੇ 9 ਸਤੰਬਰ, 2023 ਨੂੰ ਸਥਾਪਤ ਕੀਤੇ ਗਏ 3427 ਲੱਖ ਯੂਨਿਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰਦਿਆਂ ਇੱਕ ਦਿਨ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਵ...