Saturday, August 8Malwa News
Shadow

Author: admin

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Breaking News, Hot News
 ਫ਼ਰੀਦਕੋਟ 21 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ ।  ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਲੋਕਾਂ ਲਈ ਹੀ ਕੰਮ ਕਰ ਰਹੀ ਹੈ । ਉਹਨਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਅਫਸਰ ਅਤੇ ਦਫਤਰਾਂ ਦੇ ਕਰਮਚਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰ ਰਹੇ ਹਨ । ਇਸ ਮੌਕੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਸਪੀਕਰ ਸੰਧਵਾਂ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਭਲਾਈ ਦੀ ਵਚਨਬੱਧਤਾ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਆਰੰਭ ਕੀਤਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।  &nb...

ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਵਿੱਚ ਚਾਰ ਨੂੰ ਉਮਰ ਕੈਦ ਅਤੇ ਦੋ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ

Breaking News, Hot News
ਫਾਜ਼ਿਲਕਾ 21 ਜੁਲਾਈਮਾਨਯੋਗ ਵਧੀਕ ਸੈਸ਼ਨ ਜੱਜ ਅਜੀਤ ਪਾਲ ਸਿੰਘ ਦੀ ਅਦਾਲਤ ਵੱਲੋਂ ਅਗਵਾ ਕਰਕੇ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਉਮਰ ਕੈਦ ਅਤੇ ਦੋ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ । ਇਸ ਦੇ ਨਾਲ ਹੀ ਹਰੇਕ ਦੋਸ਼ੀ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ 2019 ਵਿੱਚ ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਖੇ ਐਫਆਈਆਰ ਨੰਬਰ 34 ਦਰਜ ਹੋਈ ਸੀ। ਜਿਸ ਵਿੱਚ ਸ਼ਿਕਾਇਤ ਕਰਤਾ ਅਭਿਨੰਦਨ ਮੁਟਨੇਜਾ ਨੇ ਦੱਸਿਆ ਸੀ ਕਿ ਉਹਨਾਂ ਦੇ ਪਿਤਾ ਸੁਮਨ ਕੁਮਾਰ ਜੋ ਕਿ ਜਲਾਲਾਬਾਦ ਵਿਖੇ ਕੀੜੇਮਾਰ ਜਹਿਰਾਂ ਦੀ ਦੁਕਾਨ ਕਰਦੇ ਸਨ ਨੂੰ 18 ਅਪ੍ਰੈਲ 2019 ਨੂੰ ਕੁਝ ਅਗਿਆਤ ਲੋਕਾਂ ਵੱਲੋਂ ਅਗਵਾ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਕਰਦੇ ਹੋਏ ਦੋਸ਼ੀਆਂ ਨੂੰ ਫੜਿਆ ਗਿਆ ਸੀ। ਇਸ ਮਾਮਲੇ ਵਿੱਚ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਅਮਨਦੀਪ ਸਿੰਘ ਨੂੰ ਧਾਰਾ 302 ਅਤੇ ਧਾਰਾ 364 ਦੇ ਤਹਿਤ ਉਮਰ ਕੈਦ ਅਤੇ ਧਾਰਾ 201 ਤਹਿਤ ਤਿੰਨ ਸਾਲ ਦੀ ਸਖਤ ਸਜ਼ਾ ਦਿੱਤੀ ਗਈ ਹੈ। ਤਿੰਨਾਂ ਧਾਰਾਵਾਂ ਤਹਿਤ 10 -10  ਹਜਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ ਅਤੇ ਜੁਰਮਾਨਾ...

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ  ਮੰਤਰੀ ਨੇ  ਕੀਤੀ!

Breaking News, Hot News
 ਮਲੋਟ 21 ਜੁਲਾਈ                        ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ  ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ  ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ।                          ਇਸ ਕੈੰਪ ਵਿੱਚ ਕੈਬਿਨਟ ਮੰਤਰੀ ਨੇ ਇਸ ਲੋਕ ਸੁਵਿਧਾ ਕੈਂਪ ਵਿੱਚ  ਲੋਕਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸ਼ਗਨ ਸਕੀਮ, ਰਾਸ਼ਨ ਕਾਰਡ, ਲਾਭ  ਪਾਤਰੀ ਕਾਪੀਆਂ, ਬਿਜਲੀ ਦੇ ਬਿੱਲ ਨਾਲ ਸੰਬੰਧਿਤ ਨਿੱਜੀ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਵਾ ਕੇ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ।                          ਇਸ ਮੌਕੇ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਜਿਵੇਂ ਪਿੰਡ ਦੇ ਛੱਪੜ ਦੇ ਪਾਣੀ ਦੀ ਸਮੱਸਿਆ, ਪਿੰਡ ਵਿੱਚ ਬਿਜਲੀ ਦੇ ਗਰਿਡ ਬਣਾਉਣ ਲਈ ਮਨਜ਼ੂਰੀ, ਪਿ...

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

Hot News
ਫਰੀਦਕੋਟ  21 ਜੁਲਾਈ 2024 (     ) ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ ਗਰਮੀ ਕਾਰਨ ਝੋਨੇ ਦੀ ਫ਼ਸਲ ਦਾ ਵਾਧਾ ਅਤੇ ਫੁਟਾਰਾ ਸਹੀ ਤਰਾਂ ਨਹੀਂ ਹੋ ਰਿਹਾ,ਜਿਸ ਕਾਰਨ ਕਿਸਾਨ ਜ਼ਰੂਰਤ ਤੋਂ ਜ਼ਿਆਦਾ ਖਾਦਾਂ ਖਾਸ ਕਰਕੇ ਯੂਰੀਆ ਵਰਤ ਰਹੇ ਹਨ । ਉਨ੍ਹਾਂ ਦੱਸਿਆ ਕਿ ਮਿੱਟੀ ਦੇ ਨਮੂਨੇ ਪਰਖ ਕਰਨ ਤੇ ਇਹ ਵੀ ਪਤਾ ਲੱਗਾ ਹੈ ਕਿ ਮਿੱਟੀ ਵਿਚ ਜੈਵਿਕ ਮਾਦੇ ਦੀ ਮਾਤਰਾ ਘੱਟ ਹੈ ਜਿਸ ਕਾਰਨ ਪ੍ਰਤੀ ਏਕੜ 110 ਕਿਲੋ ਯੂਰੀਆ ਖਾਦ ਦੀ ਵਰਤੋਂ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਦੂਜੀ ਅਤੇ ਤੀਜੀ ਕਿਸ਼ਤ ਓਦੋਂ ਪਾਓ ਜਦੋਂ ਖੇਤ ਵਿਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਤਿੰਨ ਦਿਨਾਂ ਬਾਅਦ ਪਾਣੀ ਲਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਿੱਟੀ ਵ...

ਆਂਗਣਵਾੜੀ ਸੈਂਟਰਾਂ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਜਾਂਚੀ ਗਈ 

Hot News
 ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ, 2024: ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ  ਹੋਏ  ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ  ਦਿੱਤੇ ਜਾਂਦੇ ਪ੍ਰੀ-ਮਿਕਸ ਖਿਛੜੀ, ਨਮਕੀਨ ਅਤੇ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣਯੋਗ  ਹੈ। ਇਸ ਮੌਕੇ ਸ਼੍ਰੀਮਤੀ ਸੁਮਨ ਬਾਲਾ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਲੋਂ ਮਾਰਕਫੈੱਡ ਤੋਂ ਪ੍ਰਾਪਤ ਫੀਡ ਨੂੰ ਸਹੀ ਢੰਗ ਨਾਲ ਪਕਾਉ...

ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

Breaking News, Hot News
ਫਾਜ਼ਿਲਕਾ, 21 ਜੁਲਾਈਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਨਾਲ ਫਾਜ਼ਿਲਕਾ ਬਦਲਣ ਲੱਗਿਆ ਹੈ। ਨਸ਼ਿਆਂ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਲੋਕ ਭਾਗੀਦਾਰੀ ਜੁੜਨ ਲੱਗੀ ਹੈ। ਜ਼ਿਲ੍ਹੇ ਵਿਚ 228 ਪਿੰਡਾਂ ਦੇ ਲੋਕਾਂ ਨੇ ਨਸ਼ਿਆਂ ਖਿਲਾਫ ਅਭਿਆਨ ਵਿਚ ਸਰਕਾਰ ਦਾ ਸਾਥ ਦੇਣ ਲਈ ਪੰਚਾਇਤੀ ਮਤੇ ਪਾਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਬਲਾਕ ਵਿਚ 85, ਅਰਨੀਵਾਲਾ ਵਿਚ 42, ਫਾਜ਼ਿਲਕਾ ਵਿਚ 25, ਜਲਾਲਾਬਾਦ ਵਿਚ 36 ਅਤੇ ਖੂਈਆਂ ਸਰਵਰ ਵਿਚ 40 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਕਾ ਕੇ ਨਸ਼ਿਆਂ ਖਿਲਾਫ ਲੜਨ ਦਾ ਅਹਿਦ ਲਿਆ ਹੈ। ਇੰਨ੍ਹਾਂ ਮਤਿਆਂ ਅਨੁਸਾਰ ਇੰਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਣ ਲਿਆ ਹੈ ਕਿ ਉਹ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣਗੇ ਅਤੇ ਅਜਿਹੇ ਕਿਸੇ ਮਾੜੇ ਅਨਸਰ ਦਾ ਸਾਥ ਨਹੀਂ ਦੇਣਗੇ। ਪਿੰਡ ਵਿਚ ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦਾ ਇਲਾਜ ਕਰਨ ਲਈ ਉਨ੍ਹਾਂ ਨੂੰ ਹਸਤਪਾਲ ਤੱਕ ਲੈ ਕੇ ਆਉਣਗੇ। ਡਿਪਟ...

ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ  ਦੇ ਸੀ ਡੀ ਪੀ ਓ ਦਫਤਰਾਂ ਵਿੱਚ ਖਾਧ ਵਸਤੂਆਂ ਦੀ ਅਚਨਚੇਤ ਚੈਕਿੰਗ

Breaking News, Hot News
ਮੋਗਾ 21 ਜੁਲਾਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ  ਜ਼ਿਲ੍ਹਾ ਮੋਗਾ ਦੇ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਫੀਡ ਦੀ ਗੁਣਵੱਤਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਗੁਲਬਹਾਰ ਸਿੰਘ ਤੂਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਿਹਾਲ ਸਿੰਘ ਵਾਲਾ ਸ਼੍ਰੀਮਤੀ ਅਨੁਪ੍ਰਿਆ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਾਘਾਪੁਰਾਣਾ ਸ਼੍ਰੀਮਤੀ ਗੁਰਜੀਤ ਕੌਰ ਅਤੇ ਖਾਦ ਪੂਰਤੀ ਅਫ਼ਸਰ ਸ਼੍ਰੀ ਰੋਬਿੰਨ ਭੁੱਲਰ  ਮੋਜੂਦ ਸਨ।ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ  ਦੀ ਰਹਿਨੁਮਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ  ਦੇ ਦਫ਼ਤਰ ਵਿਖੇ  ਮਿਠੇ ਅਤੇ ਨਮਕੀਨ ਦਲੀਏ ਦੀ ਚੈਕਿੰਗ ਕੀਤੀ ਗਈ, ਮੌਕੇ ਤੇ ਇਹਨਾਂ ਨੂੰ ਬਣਵਾ ਕੇ ਵੀ ਚੈੱਕ ਕੀਤਾ ਗਿਆ ਅਤੇ ਤਸਲੀਬਖਸ਼ ਪਾਇਆ ਗਿਆ।  ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਆਂਗਣਵਾੜੀ ਕੇਦਰਾਂ ਵਿਚ...

ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

Breaking News, Hot News
ਖੰਨਾ (ਲੁਧਿਆਣਾ), 21 ਜੁਲਾਈ (000) - ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ। ਇਸ ਦੌਰਾਨ ਫੁੱਟਬਾਲ ਟਰੇਨਿੰਗ ਸੈਂਟਰ (ਐਫ.ਟੀ.ਸੀ.), ਖੰਨਾ ਨੇ ਪਹਿਲਾ, ਐਫ.ਟੀ.ਸੀ. ਮਾਛੀਵਾੜਾ, ਐਫ.ਟੀ.ਸੀ. ਦਾਊਮਾਜਰਾ ਦੂਜਾ ਅਤੇ ਤੀਜਾ ਇਨਾਮ ਜਿੱਤਿਆ। ਤਰੁਨ ਗਰੇਵਾਲ (ਫੁੱਟਬਾਲ ਟਰੇਨਿੰਗ ਸੈਂਟਰ ਟੀਮ, ਖੰਨਾ) ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਟੂਰਨਾਮੈਂਟ ਵਿੱਚ 10 ਪੁਰਸ਼ ਟੀਮਾਂ ਅਤੇ ਦ...

ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ

Breaking News, Hot News
ਫ਼ਰੀਦਕੋਟ 21 ਜੁਲਾਈ 2024  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ  ਹੋਂਦ ਵਿੱਚ ਆਉਣ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਲੋਕਾਂ ਨੂੰ ਹੁਣ ਦੂਰ-ਦੁਰਾਡੇ ਜਾਣ ਦੀ ਜਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ । ਇਸ ਉਪਰੰਤ ਸ. ਸੰਧਵਾਂ ਨੇ ਸਵਰਨਕਾਰਾਂ ਵੱਲੋਂ ਆਯੋਜਿਤ ਇਕ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕੀਤੀ । ਸਵਰਨਕਾਰ ਸੰਘ ਦੇ ਪ੍ਰਧਾਨ ਸ਼੍ਰੀ ਰਾਜਨ ਠਾਕੁਰ ਨੇ ਸਪੀਕਰ ਸੰਧਵਾਂ ਨੂੰ ਸਵਰਨਕਾਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਦੱਸਿਆ ਕਿ ਸਵਰਨਕਾਰ ਸੋਨੇ ਦਾ ਕੰਮ ਕਰਦੇ ਹਨ ਤੇ ਉਹ ਸਾਰੇ ਭਾਰਤ ਦੇ ਵਿੱਚ ਫੈਲੇ ਹੋਏ ਹਨ  ਤੇ ਇਮਾਨਦਾਰੀ ਦੇ ਨਾਲ ਆਪਣਾ ਰੁਜ਼ਗਾਰ ਕਰਦੇ ਹਨ।  ਸ੍ਰੀ ਰਾਜਨ ਠਾਕੁਰ ਨੇ ਸਪੀਕਰ ਸੰਧਵਾਂ...

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 17 ਜੁਲਾਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕ...