
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ
ਚੰਡੀਗੜ੍ਹ, 29 ਜੂਨ:ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ।ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟ੍ਰੇਨਿੰਗ ਇੰਸਟੀਚਿਊਟ - ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕਰਦਿਆਂ ਵੰਨ-ਸੁਵੰਨੀ ਜਾਣਕਾਰੀ ਇਕੱਤਰ ਕੀਤੀ ਗਈ।ਬਾਗ਼ਬਾਨੀ ਵਿਭਾਗ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਲੋਂ ਪੰਜਾਬ ਨ...