Sunday, February 8Malwa News
Shadow

Author: admin

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ-ਪ੍ਰਿੰਸੀਪਲ ਬੁੱਧਰਾਮ

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ-ਪ੍ਰਿੰਸੀਪਲ ਬੁੱਧਰਾਮ

Punjab News
ਦੋਦੜਾ/ਬੁਢਲਾਡਾ/ਮਾਨਸਾ, 16 ਜੁਲਾਈ:          ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜ਼ਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧਰਾਮ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਦੋਦੜਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਹੈ ਅਤੇ ਇਸੇ ਕੜੀ ਨੂੰ ਅੱਗੇ ਤੋਰਦਿਆਂ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵਿਧਾਇਕ ਬੁੱਧਰਾਮ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼...
ਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ – ਐਸ.ਐਸ.ਪੀ. ਰੁਪਿੰਦਰ ਸਿੰਘ

ਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ – ਐਸ.ਐਸ.ਪੀ. ਰੁਪਿੰਦਰ ਸਿੰਘ

Punjab News
ਲੁਧਿਆਣਾ, 16 ਜੁਲਾਈ (000)- ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਬਣਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ. ਵਿਜੀਲੈਂਸ ਈ.ਓ.ਡਬਲਿਊ ਰੁਪਿੰਦਰ ਸਿੰਘ ਵੱਲੋਂ ਸਥਾਨਕ ਦਫ਼ਤਰ ਵਿਖੇ ਪੌਦੇ ਲਗਾਉਣ ਦੀ ਰਸਮ ਅਦਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਰਾਜਨ ਸ਼ਰਮਾ, ਡੀ.ਐਸ.ਪੀ. ਜੋਗਿੰਦਰ ਪਾਲ, ਡੀ.ਐਸ.ਪੀ. ਇੰਦਰਪਾਲ ਸਿੰਘ, ਏ.ਐਸ.ਆਈ. ਜਗਰੂਪ ਸਿੰਘ ਰੀਡਰ, ਏ.ਐਸ.ਆਈ. ਲਖਮੋਹਣ ਸਿੰਘ ਰੀਡਰ, ਏ.ਐਸ.ਆਈ. ਚਰਨਜੀਤ ਸਿੰਘ, ਏ.ਐਸ.ਆਈ. ਤਜਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। ਐਸ.ਐਸ.ਪੀ. ਰੁਪਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਕੁਦਰਤ ਨਾਲ ਮਿਲਵਰਤਨ ਕਰਕੇ ਚੱਲਣਾ ਚਾਹੀਦਾ ਹੈ ਅਤੇ ਕਦੇ ਵੀ ਕੁਦਰਤ ਦਾ ਨੁਕਸਾਨ ਕਰਨ ਬਾਰੇ ਨਹੀਂ ਸੋਚਣਾ ਚਾਹੀਦਾ। ਸ਼ੁੱਧ ਵਾਤਾਵਰਨ ਹੀ ਮਨੁੱਖਾਂ ਅਤੇ ਜੀਵ ਜੰਤੂਆਂ ਦੇ ਲੰਮੇ ਅਤੇ ਨਿਰੋਗ ਜੀਵਨ ਦਾ ਆਧਾਰ ਬਣਦਾ ਹੈ। ਉਨ੍ਹਾਂ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੌਦੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਸੰਭਾਲਣ ਲਈ ਵੀ...
ਅਬੋਹਰ ਸਹਿਰ ਵਿੱਚੋਂ ਹੁਣ ਤੱਕ 1216 ਬੇਸਹਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ਭੇਜਿਆ ਗਿਆ

ਅਬੋਹਰ ਸਹਿਰ ਵਿੱਚੋਂ ਹੁਣ ਤੱਕ 1216 ਬੇਸਹਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ਭੇਜਿਆ ਗਿਆ

Punjab News
ਫਾਜ਼ਿਲਕਾ 16 ਜੁਲਾਈ 2024……ਅਬੋਹਰ ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿਚੋਂ ਹੁਣ ਤੱਕ 1216 ਬੇਸਹਾਰਾ ਜਾਨਵਰਾਂ ਫੜ੍ਹ ਕੇ ਗਊਸ਼ਾਲਾ ਭੇਜ ਦਿੱਤਾ ਗਿਆ ਹੈ। ਮਾਣਯੋਗ ਡਿਪਟੀ ਕਮਿਸ਼ਨਰ ਖੁਦ ਇਨ੍ਹਾਂ ਪਸ਼ੂਆਂ ਨੂੰ ਫੜਨ ਵਾਲੀ ਮੁਹਿੰਮ ਨੂੰ ਲਗਾਤਾਰ ਤੇਜ਼ ਕਰਨ ਦੇ ਉਪਰਾਲੇ ਕਰ ਰਹੇ ਹਨ ਤਾਂ ਜੋ ਜ਼ਿਲ੍ਹੇ ਨੂੰ ਬੇਸਹਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ  ਤੋਂ ਨਿਜ਼ਾਤ ਮਿਲ ਸਕੇ।  ਇਹ ਜਾਣਕਰੀ ਕਮਿਸ਼ਨਰ ਨਗਰ ਨਿਗਮ ਅਬੋਹਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਹਿੰਮ ਚਲਾ ਕੇ ਬੇਸਹਾਰਾ ਪਸ਼ੂਆਂ ਨੂੰ ਫੜਿਆ ਜਾ ਰਿਹਾ ਹੈ ਤੇ ਇਸੇ ਮੁਹਿੰਮ ਦੇ ਤਹਿਤ ਅਬੋਹਰ ਸ਼ਹਿਰ ਵਿੱਚੋਂ ਬੀਤੇ ਦਿਨ 39 ਬੇਸਹਾਰਾ ਪਸ਼ੂ ਫੜ੍ਹੇ ਗਏ ਹਨ ਤੇ ਇਸ ਤੋਂ ਪਹਿਲਾ ਵੀ ਅਬੋਹਰ ਹਲਕੇ ਦੀਆਂ ਵੱਖ-ਵੱਖ ਥਾਵਾਂ ਤੋਂ 272 ਬੇਸਹਾਰਾ ਪਸ਼ੂ ਫੜ ਕੇ ਸਲੇਮਸ਼ਾਹ ਗਊਸ਼ਾਲਾ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 11 ਜੁਲਾਈ ਤੱਕ 905 ਬੇਸਹਾਰਾ ਪਸ਼ੂਆਂ ਨੂੰ ਫੜ ਕੇ ਸਲੇਮਸ਼ਾਹ ਗਊਸ਼ਾਲ...
ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀ. ਸਕੈ. ਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਵਿਖ਼ੇ ਲਗਾਏ ਗਏ ਪੌਦੇ  

ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀ. ਸਕੈ. ਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਵਿਖ਼ੇ ਲਗਾਏ ਗਏ ਪੌਦੇ  

Punjab News
ਫਾਜ਼ਿਲਕਾ 16 ਜੁਲਾਈ 2024…ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਸੀਨੀ. ਸਕੈ. ਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਵਿਖ਼ੇ ਪੌਦੇ ਲਗਾਏ ਗਏ।ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾ...
ਸਿਹਤ ਵਿਭਾਗ ਵੱਲੋਂ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਬੱਚਿਆਂ ਦੀ ਸਿਹਤ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਬੱਚਿਆਂ ਦੀ ਸਿਹਤ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

Breaking News
ਮਾਨਸਾ , 16 ਜੁਲਾਈ:ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਦੀ ਅਗਵਾਈ ਹੇਠ ਸਿਹਤ ਕੇਂਦਰ ਨੰਗਲ ਕਲਾਂ ਦੀ ਸਿਹਤ ਟੀਮ ਵੱਲੋਂ ਸਰਕਾਰੀ ਮਿਡਲ ਸਕੂਲ ਅਤੇ ਬਾਬਾ ਜੀਵਨ ਸਿੰਘ ਧਰਮਸ਼ਾਲਾ, ਹੀਰੇਵਾਲਾ ਵਿਖੇ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਦਸਤ ਤੋਂ ਬਚਾਅ ਲਈ ਬੱਚਿਆਂ ਨੂੰ ਓ.ਆਰ.ਐੱਸ. ਘੋਲ ਪਿਲਾਉਣ ਤੇ ਜਿੰਕ ਦੀਆਂ ਗੋਲੀਆਂ ਖਵਾਉਣ ਲਈ ਜਾਗਰੂਕ ਕੀਤਾ ਗਿਆ।ਮੁਹਿੰਮ ਦੌਰਾਨ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਓ.ਆਰ.ਐੱਸ. ਦੇ ਦੋ-ਦੋ ਪੈਕਟ ’ਤੇ ਜਿੰਕ ਦੀਆਂ ਗੋਲੀਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਘਰ ਵਿੱਚ ਓ.ਆਰ.ਐੱਸ. ਘੋਲ ਤਿਆਰ ਕਰਨ ਦੀ ਵਿਧੀ ਵੀ ਸਿਖਾਈ ਗਈ। ਸਿਹਤ ਕਰਮਚਾਰੀ ਚਾਨਣ ਦੀਪ ਸਿੰਘ, ਰਮਨਦੀਪ ਕੌਰ ਏ.ਐੱਨ.ਐੱਮ. ਸਮੇਤ ਸਮੁੱਚੀ ਸਿਹਤ ਟੀਮ ਨੇ ਆਮ ਲੋਕਾਂ ਨੂੰ ਸਿਹਤ ਸਿੱਖਿਆ ਦਿੱਤੀ ਕਿ ਡਾਇਰੀਆ ਨੂੰ ਡੀਹਾਈਡ੍ਰੇਸ਼ਨ ਵਿਚ ਨਾ ਬਦਲਣ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ...
ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.

ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.

Hot News
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ                              ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਸਬੰਧ ਵਿੱਚ ਸ੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਆਈ.ਜੀ. ਫਰੀਦਕੋਟ, ਰੇਂਜ਼ ਫਰੀਦਕੋਟ ਦੀ ਪ੍ਰਧਾਨਗੀ ਹੇਠ ਨਸਿ਼ਆਂ ਦੀ ਰੋਕਥਾਮ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ,ਸ੍ਰੀ ਭਾਗੀਰਥ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡਾ.ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਿਲ੍ਹੇ ਅੰਦਰ ਨ...
‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

Punjab News
 ਫ਼ਿਰੋਜ਼ਪੁਰ, 16 ਜੁਲਾਈ 2024:           ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਖਾਈ ਫ਼ੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੁਵਿਧਾ ਕੈਂਪ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਸੋਢੀ ਵਾਲਾ, ਮੀਰਾ ਸ਼ਾਹ ਨੂਰ, ਹਸਨ ਢੁੱਟ, ਨੌਰੰਗ ਕੇ ਲੇਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾ...
ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

Punjab News
ਮਾਨਸਾ,16 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਸਰਦੂਲਗੜ੍ਹ ਦੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।  ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੇ ਕੰਡਕਟਰ, ਡਰਾਈਵਰਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ।ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ  ਅਤੇ ਜਿੰਨ੍ਹਾਂ ਸਕੂਲਾਂ ਦੀਆਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਣ ਕੀਤੇ ਗਏ।...
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਕੀਤਾ ਜਾ ਰਿਹੈ ਸਰਵੇਖਣ

ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਕੀਤਾ ਜਾ ਰਿਹੈ ਸਰਵੇਖਣ

Punjab News
ਮਾਨਸਾ, 16 ਜੁਲਾਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਸਰਵੇਖਣ ਕਰਨ ਸਬੰਧੀ ਪਿੰਡ ਖਿਆਲੀ ਚਹਿਲਾਂਵਾਲੀ, ਸਾਹਨੇਵਾਲੀ, ਝੇਰਿਆਂਵਾਲੀ, ਧਿੰਗੜ ਅਤੇ ਘੁੱਦੂਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਸਰਵੇਖਣ ਦੌਰਾਨ ਗੁਲਾਬੀ ਸੁੰਡੀ ਦਾ ਹਮਲਾ ਕਿਸੇ ਵੀ ਖੇਤ ਵਿੱਚ ਵੇਖਣ ਨੂੰ ਨਹੀਂ ਮਿਲਿਆ।ਚਿੱਟੀ ਮੱਖੀ ਦਾ ਹਮਲਾ ਕੁੱਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 06 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ। ਟੀਮ ਵੱਲੋਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਆਪਣੇ ਖੇਤਾਂ ਦਾ ਹਰ ਹਫ਼ਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ। ਇਸ ਸਾਲ ਨਰਮੇ ਪੱਟੀ ਵਿੱਚ ਗਰਮੀ ਰੁਤ ਦੀ ਮੂੰਗੀ ਦੀ ਫ਼ਸਲ ਕਾਫੀ ਵੱਡੇ ਰਕਬੇ ਵਿੱਚ ਬੀਜੀ ਗਈ ਹੈ ਅਤੇ ਚਿੱਟੀ ਮੱਖੀ ਸ਼ੂਰੁਆਤ ਵਿੱਚ ਮੂੰਗੀ ਤੇ ਵੱਧਦੀ ਫੁਲਦੀ ਹੈ ਅਤੇ ਬਾਅਦ ਵਿੱਚ ਇਹ ਨਾਲ ਲੱਗਦੇ ਨਰਮੇ ਦੇ ਖੇਤਾਂ ਵਿੱਚ ਹਮਲਾ ਕਰਦੀ ਹੈ ਅਤੇ ਮੌਸਮ ਅਨੁਕੂਲ ਹੋਣ ਕਰਕੇ ਇਸ ਦਾ ਵਾਧਾ ਨਰਮੇ ਉੱਤੇ ਬਹੁਤ ਤੇਜ਼ੀ ਨਾਲ ਹੁੰਦਾ ਹੈ।ਡਾ. ਗ...
ਹਾਈ ਰਿਸਕ ਗਰਭਵਤੀ ਮਹਿਲਾਵਾਂ ਦਾ ਹਰ ਮਹੀਨੇ ਸਿਹਤ ਜਾਂਚ ਜਰੂਰੀ

ਹਾਈ ਰਿਸਕ ਗਰਭਵਤੀ ਮਹਿਲਾਵਾਂ ਦਾ ਹਰ ਮਹੀਨੇ ਸਿਹਤ ਜਾਂਚ ਜਰੂਰੀ

Breaking News
ਫਾਜ਼ਿਲਕਾ 16 ਜੁਲਾਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਨੂੰ ਮਿਲ ਰਹੀ ਸਿਹਤ ਸੁਵਿਧਾਵਾਂ ਦਾ  ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ਅਤੇ ਇਸ ਸੰਬਧੀ ਸਟਾਫ ਨਾਲ ਮੀਟਿੰਗ ਵੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ  ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤਕ ਦੇ ਬੱਚਿਆ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ  ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ । ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮਿਆ ਦਾ ਬਰੀਕੀ ਨਾਲ ਵਿਸ਼ਲੇਸ...