ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 16 ਜੁਲਾਈ 2024--
ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ ਨਸ਼ਾ ਖਤਮ ਕਰਨਾ ਕੋਈ ਬਹੁਤ ਵੱਡੀ ਗੱਲ ਨਹੀਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਰਾਜਾਸਾਂਸੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਕੀਤਾ। ਉਹਨਾਂ ਕਿਹਾ ਕਿ ਸਰਕਾਰ ਨਸ਼ਾ ਖਤਮ ਕਰ ਲਈ ਪੁਲਿਸ ਅਤੇ ਬੀਐਸਐਫ ਨਾਲ ਮਿਲ ਕੇ ਕੰਮ ਕਰ ਰਹੀ ਹੈ। ਲਗਾਤਾਰ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਜੋ ਕਿ ਜਿਆਦਾਤਰ ਡਰੋਨਾਂ ਰਾਹੀਂ ਹੋ ਰਹੀ ਹੈ, ਪੁਲਿਸ ਦੀ ਗ੍ਰਿਫਤ ਵਿੱਚ ਆ ਰਹੇ ਹਨ। ਇਸ ਤੋਂ ਇਲਾਵਾ ਨਸ਼ਾ ਸਮਗਲਰ ਵੀ ਪੁਲਿਸ ਨੇ ਦਬੋਚੇ ਹਨ ਪਰ ਇਸ ਦਾ ਮੁਕੰਮਲ ਖਾਤਮਾ ਤਾਂ ਹੀ ਹੋ ਸਕਦਾ ਹੈ ਜੇਕਰ ਪਿੰਡਾਂ ਦੇ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਿਲਾ ਪ੍ਰਸ਼ਾਸਨ ਦਾ ਸਾਥ ਦੇਣ। ਉਹਨਾਂ ਕਿਹਾ ਕਿ ...








