ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ
ਫਤਹਿਗੜ੍ਹ ਪੰਜਤੂਰ (ਮੋਗਾ), 19 ਜੁਲਾਈ-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। 'ਆਪ ਦੀ ਸਰਕਾਰ ਆਪ ਦੇ ਦੁਆਰ' ਸਕੀਮ ਤਹਿਤ ਚੱਲ ਰਹੇ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ।ਇਸ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਧਰਮਕੋਟ ਜਸ...