
ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ
ਫਾਜ਼ਿਲਕਾ 27 ਜੂਨ 2024…
ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ ਤੇ ਵੱਖ-ਵੱਖ ਵਿਭਾਗ ਵੀ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਆਨਲਾਈਨ ਮਾਧਿਅਮ ਰਾਹੀਂ ਪੁਲਿਸ, ਬੀਐੱਸਐੱਫ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੁੜ ਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਬੰਧਿਤ ਵਿਭਾਗ ਪੂਰੇ ਐਕਸ਼ਨ ਮੂਡ ਵਿੱਚ ਕੰਮ ਕਰਕੇ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਹੰਬਲਾ ਬੋਲਦਿਆਂ ਨਸ਼ੇ ਦਾ ਖਤਮ ਕਰਨ। ਉਨ੍ਹਾਂ ਨੇ ...