ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ
ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ ਐਪਲਾਈ ਹੋਣ ਕਰਕੇ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੋ-ਆਪਰੇਟਿਵ ਸੁਸਾਇਟੀਆਂ ਵੱਲੋ 6 ਅਰਜ਼ੀਆਂ ਪ੍ਰਾਪਤ ਹੋਈਆਂ ਜਿੰਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਗਿਆ ਅਤੇ 469 ਜਨਰਲ ਅਤੇ 10 ਐਸ.ਸੀ.ਰਜਿਸਟਰਡ ਫਾਰਮਰ ਗਰੁੱਪਾਂ ਨੂੰ ਵਿਚਾਰਿਆ ਗਿਆ। ਇਸ ਤੋ ਇਲਾਵਾ 1028 ਜਨਰਲ ਅਤੇ 11&nbs...