Sunday, February 8Malwa News
Shadow

Author: admin

ਰਾਸ਼ਟਰੀ ਮੱਛੀ ਕਿਸਾਨ ਦਿਵਸ ਆਯੋਜਿਤ

ਰਾਸ਼ਟਰੀ ਮੱਛੀ ਕਿਸਾਨ ਦਿਵਸ ਆਯੋਜਿਤ

Punjab News
ਬਠਿੰਡਾ, 15 ਜੁਲਾਈ : ਸਥਾਨਕ ਖੇਤਰੀ ਖੋਜ ਕੇਂਦਰ, ਸੀਫਾ ਨੇ ਰਾਸ਼ਟਰੀ ਮੱਛੀ ਕਿਸਾਨ ਦਿਵਸ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਆਰ.ਕੇ. ਕਟਾਰੀਆ, ਸਾਬਕਾ ਡਾਇਰੈਕਟਰ ਮੱਛੀ ਪਾਲਣ ਵਿਭਾਗ, ਪੰਜਾਬ ਨੇ "ਪੰਜਾਬ ਵਿੱਚ ਮੱਛੀ ਪਾਲਣ ਦੇ ਮੌਕੇ" ਵਿਸ਼ੇ 'ਤੇ ਭਾਸ਼ਣ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਕਿੱਤਾ ਆਧੁਨਿਕ ਤਰੀਕੇ ਨਾਲ ਕਰਨ ਦੀ ਸਲਾਹ ਦਿੱਤੀ, ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਵਾਤਾਵਰਣ ਦੀ ਸਥਿਰਤਾ ਦੇ ਨਾਲ ਵੱਧ ਮੁਨਾਫ਼ਾ ਪ੍ਰਾਪਤ ਕਰਨ ਲਈ ਵਿਗਿਆਨਕ ਅਤੇ ਟਿਕਾਊ ਢੰਗ ਨਾਲ ਮੱਛੀ ਪਾਲਣ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਸ਼੍ਰੀ ਆਰ.ਕੇ. ਕਟਾਰੀਆ, ਸਾਬਕਾ ਡਾਇਰੈਕਟਰ ਮੱਛੀ ਪਾਲਣ ਵਿਭਾਗ, ਪੰਜਾਬ ਨੇ ਕਿਹਾ ਕਿ ਇਹ ਦਿਨ ਡਾਕਟਰ ਕੇ ਐਚ ਅਲੀਕੁਨੀ ਅਤੇ ਡਾ ਐਚ ਐਲ ਚੌਧਰੀ, ਵਿਗਿਆਨੀਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 1957 ਵਿੱਚ ਇਸ ਦਿਨ ਪ੍ਰੇਰਿਤ ਪ੍ਰਜਨਨ ਤਕਨੀਕ ਦੀ ਖੋਜ ਕੀਤੀ ਸੀ। ਮੱਛੀ ਪਾਲਣ ਦੀ ਸਿਖਲਾਈ ਪ੍ਰਦਾਨ ਕਰਨ ਤੇ ਪ੍ਰਜਨਨ ਬਾਰੇ ਤਕਨੀਕੀ ਮਾਰਗਦਰਸ਼ਨ, ਆਈਸੀਏਆਰ ਦੁਆਰਾ ਸੀਫਾ ਦਾ&nb...
16 ਜੁਲਾਈ ਨੂੰ ”ਆਪ ਦੀ ਸਰਕਾਰ ਆਪ ਦੇ ਦਵਾਰ”  ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਲੱਗੇਗਾ ਕੈਂਪ – ਵਿਧਾਇਕ ਗੁਪਤਾ

16 ਜੁਲਾਈ ਨੂੰ ”ਆਪ ਦੀ ਸਰਕਾਰ ਆਪ ਦੇ ਦਵਾਰ”  ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਲੱਗੇਗਾ ਕੈਂਪ – ਵਿਧਾਇਕ ਗੁਪਤਾ

Punjab News
ਅੰਮ੍ਰਿਤਸਰ 15 ਜੁਲਾਈ 2024—   ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ''ਆਪ ਦੀ ਸਰਕਾਰ ਆਪ ਦੇ ਦਵਾਰ" ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੈਂਪ 16 ਜੁਲਾਈ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਡੀਏਵੀ ਕਾਲਜ ਫ਼ਾਰ ਵੂਮੈਨ ਬੀ ਕੇ ਦੱਤ ਗੇਟ ਕੈਂਪਸ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਉਹ ਖੁਦ ਹਾਜ਼ਰ ਰਹਿਣਗੇ।  ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ, ਬੁਢਾਪਾ, ਅਪੰਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੀ ਅਦਾਇਗੀ, ਮਾਲੀਆ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਡਾਕਟਰ ਗੁਪਤਾ ਨੇ ਇਸ ਕੈਂਪ ਵਿੱਚ  ਵਿਭਾਗੀ ਰਿਕਾਰਡ, ਮੈ...
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

Punjab News
ਅੰਮ੍ਰਿਤਸਰ, 15 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਇਸਲਾਮਾਬਾਦ ਖੇਤਰ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਗਲੀਆਂ ਨੂੰ  ਵੀ ਕੰਕਰੀਟ ਦਾ ਬਣਾਇਆ ਜਾ ਰਿਹਾ ਹੈ। ਮੌਕੇ ’ਤੇ ਇਸ ਇਲਾਕੇ ਵਿੱਚ ਟੁੱਟੀਆਂ ਇਮਾਰਤਾਂ ਦਾ ਮਲਬਾ ਮਿਲਿਆ, ਜਿਸ 'ਤੇ ਵਿਧਾਇਕ ਡਾ: ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਲਬੇ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਕੇ ਸੀ.ਐਂਡ.ਡੀ ਵੇਸਟ ਪਲਾਟ 'ਚ ਭੇਜਿਆ ਜਾਵੇ | ਇਸ ਮੌਕੇ ਪੀ.ਏ ਸੁਦੇਸ਼ ਕੁਮਾਰ, ਪਵਨ ਭਗਤ, ਲਾਟੀ, ਸੁਰਜੀਤ ਸਿੰਘ, ਰਾਕੇਸ਼ ਸੋਈ, ਅਸ਼ੋਕ ਸੋਈ, ਬਿੱਟੂ ਦੋਧੀ, ਰਾਜਾ,&n...
ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤੀ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ

ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤੀ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ

Punjab News
ਅੰਮ੍ਰਿਤਸਰ, 15 ਜੁਲਾਈ 2024 :                 ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਤੇ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ ਜਾਰੀ ਕਰਦਿਆਂ ਕਿਹਾ ਕਿ ਇਸ ਕਮੇਟੀ ਵਲੋਂ ਬਹੁਤ ਵਧੀਆ ਢੰਗ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ।                 ਉਨਾਂ ਦੱਸਿਆ ਕਿ ਪਿੰਡਾਂ ਵਿੱਚ ਜੋ  ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਸਨ ਉਨਾਂ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮ ਦਿੱਤੇ ਗਏ ਸਨ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

Punjab News
ਐਸ.ਏ.ਐਸ.ਨਗਰ, 15 ਜੁਲਾਈ, 2024:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ੍ਰੀ ਅਤੁਲ ਕਸਾਣਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਪਰੈਲ ਤੋਂ ਜੂਨ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ ਕੁੱਲ 418 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੀਡੀਏਸ਼ਨ ਰਾਹੀਂ ਕੇਸ ਨਿਪਟਾਉਣ ਲਈ 299 ਕੇਸਾਂ ਨੂੰ ਮੀਡੀਏਸ਼ਨ ਕੇਂਦਰ ਨੂੰ ਭੇਜਿਆ ਗਿਆ।ਇਸ ਮੀਟਿੰਗ ਵਿੱਚ ਸ੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1, ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਡੀ.ਐਲ.ਐਸ.ਏ., ਐਸ.ਏ.ਐਸ. ਨਗਰ, ਸ੍ਰੀਮਤੀ ਸੋਨਮ ਚੌਧਰੀ, ਏ.ਡੀ.ਸੀ. (ਆਰ.ਡੀ.), ਹਰਸਿਮਰਤ ਸਿੰਘ, ਡੀ.ਐਸ.ਪੀ (ਜਾਂਚ), ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ.ਨਗਰ ਸ਼ਾਮਿਲ ਸਨ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪ੍ਰਾਸ਼ਰ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਮੀਡੀਏਸ਼ਨ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਫਸਰਾਂ ਲਈ ਬਾਲ ਨਿਆਂ ...
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

Punjab News
ਚੰਡੀਗੜ੍ਹ, 15 ਜੁਲਾਈ: ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤ...
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 15 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ, ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨਾਲ ਕਿਸਾਨ ਭਵਨ ਚੰਡੀਗੜ੍ਹ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ  ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ ਤੋਂ ਵਿਭਾਗ ਦੇ ਕੰਮਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਸਮਾਜ ਭਲਾਈ ਸਕੀਮਾਂ, ਔਰਤਾਂ ਅਤੇ ਬੱਚਿਆਂ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਪ੍ਰ...
ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ: ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਦੂਜੀ ਸਮਰ ਮੀਟ-2024 ਹੋਟਲ ਪਾਰਕਹਿੱਲ, ਏਅਰਪੋਰਟ ਰੋਡ, ਮੋਹਾਲੀ ਵਿਖੇ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੀ ਸਹਾਇਤਾ ਨਾਲ ਲਗਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਐਸ.ਏ.ਐਸ.ਨਗਰ, ਫਤਿਹਗੜ ਸਾਹਿਬ , ਰੂਪਨਗਰ ਅਤੇ ਪਟਿਆਲਾ ਦੇ 50 ਮੱਛੀ ਕਾਸ਼ਤਕਾਰਾ ਅਤੇ ਨਾਲ ਆਏ ਵਿਭਾਗੀ ਅਫਸਰਾਂ ਨੂੰ ਆਈ.ਡੀ.ਏ ਸਕੂਡਰ ਆਡੀਟੋਰੀਅਮ, ਮਦੁਰਾਈ ,ਤਾਮਿਲਨਾਡੂ ਦਾ ਪ੍ਰੋਗਰਾਮ ਲਾਈਵ ਟੈਲੀਕਾਸਟ ਦਿਖਾਇਆ ਗਿਆ। ਮੁੱਖ ਦਫਤਰ ਤੋਂ ਸ੍ਰੀਮਤੀ ਸਤਿੰਦਰ ਕੌਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀਮਤੀ ਰਸ਼ੂ ਮਹਿੰਦੀਰਤਾ ਸੀਨੀਅਰ ਮੱਛੀ ਪਾਲਣ ਅਫਸਰ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਮੱਛੀ ਪਾਲਣ ਅਫਸਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ਼੍ਰੀ ਗੁਰਜੀਤ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ  ਨੇ ਸਾਰੇ ਆਏ ਵਿਭਾਗੀ ਅਫਸਰਾਂ ਅਤੇ ਮੱਛੀ ਕਿਸਾਨਾਂ ਦਾ  ਸਵਾਗਤ ਕੀਤਾ ਅਤੇ ਸ੍ਰੀਮਤੀ ਹਰਦੀਪ ਕੌਰ ਸੀਨੀਅਰ ਮੱਛੀ ਪਾ...
ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

Punjab News
ਲੁਧਿਆਣਾ, 15 ਜੁਲਾਈ (000) ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਮੁਕੰਮਲ ਹੋਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿੱਜੀ ਤੌਰ ਤੇ ਜਾ ਕੇ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸਹਾਇਕ ਕਮਿਸ਼ਨਰ ਕਿ੍ਤਿਕਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਹਰਜਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਲਲਿਤਾ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਸ੍ਰੀ ਸੰਜੀਵ ਅਰੋੜਾ ਨੇ ਜਿਹੜੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਉਹਨਾਂ ਵਿੱਚ  ਸਰਕਾਰੀ ਹਾਈ ਸਮਾਰਟ ਸਕੂਲ ਜਵੱਦੀ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਜਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਲੁਧਿਆਣਾ, ਸਰਕਾਰੀ ਮਿਡਲ ਸਕੂਲ ਭੂਮਲ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਤਰਫ ਕੋਟਲੀ ਕਾਰਾਬਾਰਾ, ਸਰਕਾਰੀ ਪ੍ਰਾਇਮਰੀ ਸਕੂਲ ਚੰਦਰ ਨਗਰ ਲੁਧਿਆਣਾ ਅਤੇ ਸਰਕਾਰੀ ਮਿਡਲ ਸਕੂਲ ਗੜ੍ਹੀ ਸ਼ੇਰੂ ਲ...
ਯੂ.ਟੀ.ਆਰ.ਸੀ ਕਮੇਟੀ ਦੀ ਮੀਟਿੰਗ ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਹੋਈ

ਯੂ.ਟੀ.ਆਰ.ਸੀ ਕਮੇਟੀ ਦੀ ਮੀਟਿੰਗ ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਹੋਈ

Breaking News, Hot News
ਫਾਜ਼ਿਲਕਾ 15 ਜੁਲਾਈਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਯੂ.ਟੀ.ਆਰ.ਸੀ ਕਮੇਟੀ ਦੀ ਮੀਟਿੰਗ ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਹਵਾਲਾਤੀਆ ਜਿਨ੍ਹਾਂ ਕੇਸਾਂ ਵਿੱਚ ਰਾਜੀਨਾਮਾ ਹੋ ਸਕਦਾ ਹੈ ਜਾਂ ਜ਼ਿਨ੍ਹਾਂ ਕੇਸਾਂ ਵਿੱਚ ਦੋ ਸਾਲਾਂ ਤੋਂ ਸਜਾ ਵੱਧ ਨਾ ਹੋਵੇ ਜਾਂ ਜ਼ਿਨ੍ਹਾਂ ਹਵਾਲਾਤੀਆਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ ਉਨ੍ਹਾਂ ਕੇਸਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧ ਵਿੱਚ ਸੱਬ ਜੇਲ੍ਹ ਫਾਜ਼ਿਲਕਾ, ਕੇਂਦਰੀ ਜੇਲ੍ਹ ਫਿਰੋਜ਼ਪੁਰ, ਕੇਂਦਰੀ ਜੇਲ੍ਹ ਫਰੀਦਕੋਟ ਅਤੇ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਤੋਂ ਹਵਾਲਾਤੀਆਂ ਦੀ ਸੂਚੀ ਮੰਗਾਈ ਗਈ ਜਿਸ ਵਿੱਚੋਂ 38 ਹਵਾਲਾਤੀਆਂ ਨੂੰ ਸ਼ੋਰਟਲਿਸਟ ਕੀਤਾ ਗਏ ਅਤੇ ਜ਼ਿਲ੍ਹਾ ਫਾਜ਼ਿਲਕਾ ਦੀਆਂ ਮਾਨਯੋਗ ਕੋਰਟਾਂ ਨੂੰ ਹਵਾਲਾਤੀਆਂ ਨੂੰ ਬੇਲ ਤੇ ਰਿਹਾ ਲਈ ਸਿਫਾਰਿਸ਼ ਲਈ ਭੇਜਿਆ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵ...