ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ
ਅੰਮ੍ਰਿਤਸਰ 18 ਜੁਲਾਈ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦ, ਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ।
ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗੌਂਸਾਬਾਦ ਵਿਖੇ ਵਿਕਸਿਤ ਹੋਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਵੱਖ-ਵੱਖ ਸਮੇਂ ਤੇ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੌਮੋਲੀਸ਼ਨ ਦੀ ਕਾਰਵਾਈ ਵੀ ਕੀਤੀ ਗਈ। ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ। ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧ...