
ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ
ਬਠਿੰਡਾ, 27 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਬਠਿੰਡਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਲੰਬਿਤ ਜ਼ਮੀਨੀ ਇੰਤਕਾਲ, ਲੰਬਿਤ ਜ਼ਮੀਨ ਦੀ ਹੱਦਬੰਦੀ ਅਤੇ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ । ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਪੁਲਿਸ, ਆਰਟੀਏ/ਆਰਟੀਓ, ਸਿਹਤ, ਬੁਢਾਪਾ ਪੈਨਸ਼ਨ ਅਤੇ ਹੋਰ ਘਰੇਲੂ ਸਮੱਸਿਆਵਾਂ ਨੂੰ ਸੁਣਿਆ। ਇਸ ਦੌਰਾਨ ਉਨ੍...