Saturday, August 8Malwa News
Shadow

Author: admin

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

Breaking News
ਫਾਜ਼ਿਲਕਾ 18 ਜੁਲਾਈ :  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ। ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰ...

ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

Punjab News
ਲੁਧਿਆਣਾ, 18 ਜੁਲਾਈ - ਲੁਧਿਆਣਾ ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ ਖਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦ...

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੇ ਕੰਟਰੋਲ ਲਈ ਲਗਾਇਆ ਜਾਗਰੂਕਤਾ ਕੈਂਪ

Punjab News
ਫਿਰੋਜ਼ਪੁਰ 18 ਜੁਲਾਈ : ਸਖ਼ਤ ਗਰਮੀ ਦੌਰਾਨ ਮੀਂਹ ਪੈਣ ਸਦਕਾ ਡਾਇਰੀਏ ਦੇ ਵਧਦੇ ਪਾਰਕੋਪ ਨੂੰ ਵੇਖਦਿਆਂ ਸਿਵਲ  ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੀ ਰੋਕਥਾਮ ਲਈ ਜੱਚਾ ਬੱਚਾ ਵਾਰਡ ਵਿਖੇ ਸੈਮੀਨਰ ਲਗਾਇਆ ਗਿਆ। ਡਾਇਰੀਏ ਨਾਲ ਹਰ  ਸਾਲ ਦੇਸ਼ ਵਿਚ ਹੋਣ ਵਾਲੀਆਂ ਇਕ ਲੱਖ ਦੇ ਕਰੀਬ ਬੱਚਿਆਂ ਦੇ ਮੌਤ ਦਰ ਨੂੰ ਘਟਾਉਣ ਦੇ ਮੰਤਵ ਨੂੰ ਲੈ ਕੇ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਡਾ. ਨਿਖਿਲ ਗੁਪਤਾ ਐੱਸ.ਐਮ.ਓ ਫ਼ਿਰੋਜ਼ਪੁਰ ਨੇ  ਡਾਕਟਰਾਂ , ਸਟਾਫ , ਆਸ਼ਾ ਵਰਕਰਾਂ ਨੂੰ ਲੋਕਾਂ ਨੂੰ ਡਾਇਰੀਏ ਬਾਰੇ ਜਾਗਰੂਕ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਲੋਕ ਡਾਇਰੀਏ ਦੇ ਪਾਰਕੋਪ ਤੋ ਬੱਚ ਸਕਣ । ਉਨਾਂ ਨੇ ਕਿਹਾ ਕਿ ਵੱਧ ਤੋਂ ਵੱਧ ਓ.ਆਰ.ਐੱਸ ਦੇ ਪੈਕਟ ਵੰਡੇ ਜਾਨ ਅਤੇ ਜੇਕਰ ਜ਼ਿੰਕ ਦੀਆਂ ਗੋਲੀਆਂ ਦੇਣ ਦੀ ਲੋੜ ਹੈ ਤਾਂ ਉਹ ਵੀ ਦਿੱਤੀਆਂ ਜਾਣ ।      ਇਸ ਮੌਕੇ ਦਾ. ਈਸ਼ਾ ਨਰੂਲਾ, ਡਾ. ਗਗਨ ਅਤੇ ਡਾ.ਹਰਪ੍ਰੀਤ ਬੱਚਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਮੀ ਦੇ ਦਿਨਾਂ ਵਿਚ ਡਾਇਰੀਆ ਫੈਲਣ ਦੇ ਆਸਾਰ ...

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

Punjab News
ਫਾਜ਼ਿਲਕਾ 18 ਜੁਲਾਈ : ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟੀਮ ਵਲੋ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਐਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂ...

“ਇੱਕ ਪੌਦਾ ਮਾਂ ਦੇ ਨਾਂ ਦਾ” ਹੌਕਾ ਦਿੰਦੀ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ

Hot News
ਤਲਵੰਡੀ ਸਾਬੋ, (ਬਠਿੰਡਾ) 18 ਜੁਲਾਈ : ਗੁਰੂ ਕਾਸ਼ੀ ਯੂਨੀਵਰਸਿਟੀ, ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ, ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਯੁਵਕ ਸੇਵਾਵਾਂ ਵਿਭਾਗ ਤੇ ਰਾਸ਼ਟਰੀ ਸੇਵਾ ਯੋਜਨਾ ਦੇ ਸਹਿਯੋਗ ਨਾਲ “ਇੱਕ ਪੌਦਾ ਮਾਂ ਦੇ ਨਾਮ” ਆਰੰਭੀ ਮੁਹਿੰਮ ਤਹਿਤ “ਰੁੱਖ ਲਗਾਓ-ਵਾਤਾਵਰਣ ਬਚਾਓ” ਦਾ ਸੰਦੇਸ਼ ਦਿੰਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ ‘ਵਰਸਿਟੀ ਗੇਟ ਤੋਂ ਗੁਰੂ ਰਵੀਦਾਸ ਚੌਂਕ ਤੱਕ ਤੇ ਵਾਪਸੀ ਦਾ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਐਸ.ਕੇ.ਬਾਵਾ ਉਪ-ਕੁਲਪਤੀ ਤੇ ਸਨਮਾਨਿਤ ਮਹਿਮਾਨ ਐਸ.ਡੀ.ਐੱਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ । ਉਨ੍ਹਾਂ ਯੂਨੀਵਰਸਿਟੀ ਦੀ ਤਲਵਾਰਬਾਜ਼ੀ ਅਕਾਦਮੀ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਤੇ ਖਿਡਾਰੀਆਂ ਨੂੰ 3000 ਪੌਦੇ ਵੰਡੇ ਗਏ। ਇਸ ਦੌਰਾਨ ਜੇਤੂਆਂ ਤੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਬਾਵਾ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਹਰਿਆ ਭਰਿਆ ਪ੍ਰ...

ਫਾਜ਼ਿਲਕਾ ਪੁਲਿਸ ਵੱਲੋਂ ਕਰਵਾਈ ਐਥਲੈਟਿਕ ਮੀਟ ਵਿਚ ਨੌਜਵਾਨਾਂ ਨੇ ਜੋਸ਼, ਜਜਬੇ ਅਤੇ ਜਨੂੰਨ ਨਾਲ ਲਿਆ ਭਾਗ

Punjab News
ਫਾਜ਼ਿਲਕਾ 18 ਜੁਲਾਈ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਦੀ ਲੜੀ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਨੂੰ ਦਬੋਚਿਆ ਜਾ ਰਿਹਾ ਹੈ ਉੱਥੇ ਹੀ ਲੋਕਾਂ ਨਾਲ ਸਾਂਝ ਨੂੰ ਮਜਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਮਿਸ਼ਨ ਨਿਸ਼ਚੇ ਦੇ ਤਹਿਤ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਐਥਲੀਟ ਮੀਟ ਕਰਵਾਈ ਗਈ।  ਇਸ ਦਾ ਉਦਘਾਟਨ ਡੀਆਈਜੀ ਸ੍ਰੀ ਅਜੇ ਮਲੂਜਾ ਆਈਪੀਐਸ ਨੇ ਕੀਤਾ। ਐਸਐਸਪੀ ਡਾ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਏ ਇਸ ਖੇਡ ਮੇਲੇ ਵਿੱਚ ਫਾਜ਼ਿਲਕਾ ਦੇ ਨੌਜਵਾਨਾਂ ਨੇ ਵੱਡੇ ਉਤਸ਼ਾਹ, ਜੋਸ਼, ਜਜ਼ਬੇ ਅਤੇ ਜਨੂੰਨ ਨਾਲ ਭਾਗ ਲਿਆ।  ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਅਜੇ ਮਲੂਜਾ ਨੇ ਆਖਿਆ ਕਿ ਪੰਜਾਬ ਪੁਲਿਸ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਹਨਾਂ ਆਖਿਆ ਕਿ ਜਦ ਨੌਜਵਾਨ ਉਸਾਰੂ ਗਤੀਵਿਧੀਆਂ ਵਿੱਚ ਰੁਚ...

ਕਿਸਾਨ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ

Hot News
ਫਰੀਦਕੋਟ 18 ਜੁਲਾਈ :ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿਖਲਾਈ ਅਫਸਰ ਡਾ. ਕੁਲਵੰਤ ਸਿੰਘ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਪੱਖੀ ਕਲਾਂ ਵਿਖੇ ਨਰਮੇ ਅਤੇ ਝੋਨੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 55 ਕਿਸਾਨਾਂ ਨੇ ਭਾਗ ਲਿਆ।  ਕੈਂਪ ਵਿੱਚ  ਡਾ. ਗੁਰਿੰਦਰਪਾਲ ਸਿੰਘ (ਖੇਤੀਬਾੜੀ ਸੂਚਨਾ ਅਫਸਰ) ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਸੁਚੱਜੀ ਖਾਦਾਂ ਦੀ ਵਰਤੋਂ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ।  ਡਾ. ਰਾਜਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਬਾਸਮਤੀ ਅਤੇ ਨਰਮੇ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ।  ਡਾ. ਸਤਬੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਟਰੇਨਿੰਗ ਵੱਲੋਂ ਮਿੱਟੀ ਦੀ ਸਿਹਤ ਸੰਭਾਲ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਰਵਿੰਦਰਪਾਲ ਸਿੰਘ, ਏ. ਟੀ. ਐਮ. ਨੇ ਸਟੇਜ਼ ਦਾ ਸੰਚਾਲਨ ਬਾਖੂਬੀ ਨਿਭਾਇਆ।  ਇਸ ਕੈਂਪ ਵਿੱਚ ਪ੍ਰੀਤ ਸਿੰਘ, ਏ. ...

ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

Hot News
ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ .32 ਬੋਰ ਦਾ ਪਿਸਤੌਲ ਸਮੇਤ ਦੋ ਮੈਗਜ਼ੀਨਾਂ, 9 ਜਿੰਦਾ ਕਾਰਤੂਸ ਅਤੇ ਇੱਕ ਗੋਲੀ ਦਾ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਸਦਾ ਰਾਇਲ ਐਨਫੀਲਡ ਮੋਟਰਸਾਈਕਲ ਵੀ ਜ਼...

19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

Punjab News
ਮੋਗਾ 18 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਅਧੀਨ ਜ਼ਿਲਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣਗੇ।ਉਨ੍ਹਾਂ ਦੱਸਿਆ ਕਿ ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥ...

ਮੱਕੀ ਦੇ ਬੀਜ ਤੇ ਸਬਸਿਡੀ ਲਈ, ਕਿਸਾਨ 25 ਜੁਲਾਈ ਤਕ ਰਜਿਸਟਰ ਕਰਵਾ ਸਕਦੇ ਹਨ

Hot News
ਫਰੀਦਕੋਟ 18 ਜੁਲਾਈ : ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਦੀ ਪਕਾਵੀ ਦੀ ਕਾਸ਼ਤ ਕਰਨੀ ਚਾਹੀਦੀ ਹੈ ਤਾਂ ਜੋਂ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਨੂੰ ਘੱਟ ਕੀਤਾ ਜਾ ਸਕੇ। ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਦਿੱਤੇ ਜਾ ਰਹੇ ਹਨ । ਮੱਕੀ ਦਾ ਬੀਜ ਸਬਸਿਡੀ ਤੇ ਲੈਣ ਲਈ ਪੋਰਟਲ ਤੇ ਅਪਲਾਈ ਕਰਨ ਲਈ ਆਖਰੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ ਜਿਸ ਅਨੁਸਾਰ ਮੱਕੀ ਕਾਸ਼ਤਕਾਰ 25 ਜੁਲਾਈ ਤਕ ਅਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲਾ ਫ਼ਰੀਦਕੋਟ ਵਿੱਚ 30 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਉਹਨਾ ਦੱਸਿਆ ਕਿ ਮੱਕੀ ਦੇ ਪ੍ਰਦਰਸ਼ਨੀ ਪਲਾਟਾਂ ਲਈ 6000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇੰਨਪੁਟਸ ਜਿਵੇ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤ...