
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼
ਚੰਡੀਗੜ੍ਹ, 26 ਜੂਨ
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ-ਕੌਰਡ) ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਵੱਡੇ ਪੱਧਰ ‘ਤੇ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਕਿਹਾ ਹੈ। ਐਨ.ਡੀ.ਪੀ.ਐਸ ਐਕਟ ਦੀ ਧਾਰਾ 31 ਦੇ ਪ੍ਰਚਾਰ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਇਸ ਐਕਟ ਦੀਆਂ ਸਖ਼ਤ ਧਾਰਾਵਾਂ ਬਾਰੇ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਸ੍ਰੀ ਵਰਮਾ ਨੇ ਜਾਂਚ ਅਧਿਕਾਰੀਆਂ/ਜ਼ਿਲ੍ਹਾ ਅਟਾਰਨੀ ਅਫ਼ਸਰਾਂ ਨੂੰ ਪ੍ਰਭਾਵੀ ਸਿਖਲਾਈ ਦੇਣ ਦੀ ਵਕਾਲਤ ਕੀਤੀ ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ...