Sunday, September 21Malwa News
Shadow

Author: admin

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

Punjab News
ਅੰਮ੍ਰਿਤਸਰ 26 ਜੂਨ:---ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।  ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ, ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾ...
27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab News
ਬਠਿੰਡਾ, 26 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ੍ਹ ਲਈ 27 ਜੂਨ 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਵੇਰੇ 9:30 ਤੋਂ ਦੁਪਹਿਰ 1:30 ਤੱਕ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ। ਕੈਂਪ ਦੌਰਾਨ ਮਾਲ ਵਿਭਾਗ, ਸਥਾਨਕ ਸਰਕਾਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਪ੍ਰੋਗਰਾਮ, ਜ਼ਿ...
ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ

ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ

Breaking News
ਫਾਜ਼ਿਲਕਾ 26 ਜੂਨਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭੀ ਫੈਸਲਾਕੁੰਨ ਲੜਾਈ ਵਿਚ ਹੁਣ ਪਿੰਡਾਂ ਦੇ ਲੋਕ ਵੀ ਜੁੜਨ ਲੱਗੇ ਹਨ। ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਦੇ 133 ਪਿੰਡਾਂ ਦੇ ਲੋਕਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਨਸ਼ੇ ਤੋਂ ਪੀੜਤਾਂ ਦਾ ਇਲਾਜ ਕਰਵਾਉਣ ਸਬੰਧੀ ਮਤੇ ਪਾਸ ਕਰਕੇ ਇਸ ਲੜਾਈ ਵਿਚ ਪ੍ਰਸ਼ਾਸਨ ਦਾ ਸਾਥ ਦੇਣ ਦਾ ਅਹਿਦ ਲਿਆ ਹੈ।ਫਾਜ਼ਿਲਕਾ ਜ਼ਿਲ੍ਹੇ ਦੇ ਪੰਜਾਂ ਬਲਾਕਾਂ ਵਿਚ ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾ ਕੇ ਇਹ ਨਵੀਂ ਪਹਿਲ ਕਦਮੀ ਕੀਤੀ ਹੈ। ਅਕਸਰ ਪਿੰਡਾਂ ਵਿਚ ਆਪਸੀ ਭਾਈਚਾਰੇ ਕਾਰਨ ਜਾਂ ਆਪਸੀ ਨੇੜਤਾ ਕਾਰਨ ਕੋਈ ਨਸ਼ੇ ਦੇ ਕੰਮ ਵਿਚ ਲੱਗੇ ਮਾੜੇ ਅਨਸਰ ਦੀ ਸੂਚਨਾ ਦੇਣ ਨੂੰ ਤਿਆਰ ਨਹੀਂ ਸੀ ਹੁੰਦਾ ਪਰ ਹੁਣ ਲੋਕਾਂ ਨੇ ਇਸ ਰਵਾਇਤ ਨੂੰ ਤੋੜਨ ਦਾ ਸੰਕਲਪ ਲਿਆ ਹੈ। ਬੀਤੇ ਦਿਨੀਂ ਪਿੰਡ ਖੁੱਬਣ ਦੇ ਲੋਕਾਂ ਨੇ ਬੇਝਿਜਕ ਅਜਿਹੀ ਸੂਚਨਾ ਪੁਲਿਸ ਨਾਲ ਸਾਂਝੀ ਕੀਤੀ ਸੀ ਅਤੇ ਪੁਲਿਸ ਨੇ ਤੁਰੰਤ ਪਿੰਡ ਵਿਚ ਕਾਨੂ...
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

Punjab News
ਅਬੋਹਰ (ਫਾਜ਼ਿਲਕਾ) 26 ਜੂਨਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ ਇੱਥੇ ਮਰੀਜਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ। ਉਨ੍ਹਾਂਨੇ ਇੱਥੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਮਰੀਜਾਂ ਨੂੰ ਬਿਤਹਰ ਤਰੀਕੇ ਨਾਲ ਸਿਹਤ ਸਹੁਲਤਾਂ ਦਿੱਤੀਆਂ ਜਾਣ।ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ ਕੁਮਾਰ ਪੋਪਲੀ ਅਤੇ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਵੀ ਹਾਜਰ ਸਨ।ਬਾਕਸ ਲਈ ਪ੍ਰਸਤਾਵਿਤਜ਼ਿਲ੍ਹੇ ਵਿਚ ਚੱਲ ਰਹੇ ਹਨ 26 ਆਮ ਆਦਮੀ ਕਲੀਨਿਕਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਇਹ ਸਾਰੇ ਕੰਮਕਾਜੀ ਦਿਨਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁਲਦੇ ਹਨ। ਇੰਨ੍ਹਾਂ ਵਿਚ 90 ਪ੍ਰਕਾਰ ਦੀਆਂ ਦਵਾਈਆਂ ਅਤੇ 38 ਪ੍ਰਕਾਰ ਦੇ ਟੈਸਟ ਬਿਲਕੁਲ ਮੁਫ਼ਤ ਹੁੰਦੇ ਹਨ। ਜ਼ਿਲ੍ਹੇ ਵਿਚ ਨਿਮਨ ਥਾਂਵਾਂ ਤੇ 26 ਆਮ ਆਦਮੀ ਕਲੀਨਿਕ...
ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

Hot News
ਫਾਜਿਲਕਾ 26 ਜੂਨ   ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾਣਗੇ। ਜਿਲ੍ਹਾ ਫਾਜ਼ਿਲਕਾ ਵਿਖੇ ਕੁੱਲ 100 ਹੈਕਟੇਅਰ ਰਕਬੇ ਵਿਖੇ ਪ੍ਰਦਰਸ਼ਨੀ ਪਲਾਟ ਲਗਾਏ ਜਾਣਗੇ. ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਏ ਜਾਣਗੇ। ਕਿਸਾਨ ਵੀਰ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੀਆਂ ਹਾਈਬ੍ਰਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ। ਇਹ ਸਬਸਿਡੀ 1000 ਕੁਇੰਟਲ ਬੀਜ ਤੇ ਹੀ ਦਿੱਤੀ ਜਾਵੇਗੀ, ਇਹ ਸਬਸਿਡੀ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ।ਜਿਲ੍ਹਾ ਫਾਜ਼ਿਲਕਾ ਵਿਖੇ 2...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

Breaking News
ਚੰਡੀਗੜ੍ਹ, 26 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ। ਇਸ ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ-ਜੂਨ 2024 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐਨ.ਡੀ.ਏ./ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤੌ...
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ

Hot News
ਫਾਜਿਲਕਾ 26 ਜੂਨ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਪੁਰਜ਼ੋਰ ਯਤਨ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ ਨੀਰਜ਼ਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਅਬੋਹਰ ਨੇ ਕੀਤੀ। ਡਾ ਕਵਿਤਾ ਸਿੰਘ ਨੇ ਦੱਸਿਆ ਕਿ  ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਅਤੇ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਹ ਮੁਹਿੰਮ ਅੱਗੇ ਜਾਰੀ ਰਹੇਗੀ।  ਇਸ ਮੌਕੇ ਡਾ ਨੀਰਜ਼ਾ ਗੁਪਤਾ ਅਤੇ ਡਾ ਮਹੇਸ਼ ਕੁਮਾਰ ਮਨੋਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ...
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

Punjab News
ਨਵੀਂ ਦਿੱਲੀ/ਚੰਡੀਗੜ੍ਹ, 26 ਜੂਨਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ...
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

Punjab News
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।   ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ...
ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ  www.swavlambancard.gov.in ’ਤੇ ਪ੍ਰਾਪ...