
ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ
ਚੰਡੀਗੜ੍ਹ/ਪਟਿਆਲਾ, 26 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।
ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ।
ਇਥੇ ਜਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ ਦੀਆਂ ਇਮਾਰਤਾਂ 'ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ।
ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣਯੋਗ ਊ...