ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ।
ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ।
ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾ...