
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਜੂਨ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱ...