‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ
ਫ਼ਿਰੋਜ਼ਪੁਰ, 16 ਜੁਲਾਈ 2024:
ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਖਾਈ ਫ਼ੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੁਵਿਧਾ ਕੈਂਪ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਸੋਢੀ ਵਾਲਾ, ਮੀਰਾ ਸ਼ਾਹ ਨੂਰ, ਹਸਨ ਢੁੱਟ, ਨੌਰੰਗ ਕੇ ਲੇਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾ...