Saturday, August 8Malwa News
Shadow

Author: admin

ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਮੱਦੇ ਨਜ਼ਰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਲਗਾਏ ਪੌਦੇ

Punjab News
 ਮੁਕਤਸਰ ਸਾਹਿਬ, 16 ਜੁਲਾਈ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜਰ ਸ੍ਰੀ  ਸੁਰਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਬੀ.ਡੀ.ਪੀ.ਓ ਦਫਤਰ ਮਲੋਟ ਵਿਖੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।            ਇਸ ਮੌਕੇ ਉਹਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਹਰ ਇਨਸਾਨ ਨੂੰ ਚੱਲ ਰਹੇ ਵਣ ਮਹਾਂ ਉਤਸਵ ਵਿੱਚ ਆਪਣਾ ਬਣਦਾ ਸਹਿਯੋਗ ਜਰੂਰ ਪਾਉਣਾ ਚਾਹੀਦਾ ਹੈ ਤਾਂ ਸਾਨੂੰ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਇਸ ਮੌਕੇ ਬੀ.ਡੀ.ਪੀ.ਓ ਦਫਤਰ ਦਾ ਸਮੂਹ ਸਟਾਫ ਵੀ ਮੌਜੂਦ ਸਨ।...

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

Breaking News
ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀ ਅਜੈ ਟਮਟਾ, ਸ਼੍ਰੀ ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ। ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਵਿਖੇ ਮੌਜੂਦਾ ਸਮੇਂ 1438 ਕਿ.ਮੀ ਕੌਮੀ ਰਾਜਮਾਰਗਾਂ ਦੇ ਕੰਮ ਲਗਭੱਗ 45000 ਕਰੋੜ ਰੁਪਏ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਜਲਦ ਤੋਂ ਜਲਦ ਮੁਹੱਇਆ ਕਰਵਾਉਣ, ਮੁਆਵਜਾ ਰਾ...

ਲੁਧਿਆਣਾ ‘ਚ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ ਹੈਲਪਲਾਈਨ ਨੰਬਰ ਜਾਰੀ

Punjab News
ਲੁਧਿਆਣਾ, 16 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ। ਲੋਕ ਆਪਣੇ ਘਰਾਂ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਸਬੰਧੀ ਰਿਪੋਰਟ ਕਰਨ ਲਈ ਇਹਨਾਂ ਨੰਬਰਾਂ ਦੀ ਵਰਤੋਂ ਕਰ ਸਕਦੇ ਹਨ। ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੇਂਡੂ ਖੇਤਰਾਂ ਲਈ, ਵਿਅਕਤੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਨੰਬਰ 18001802468 'ਤੇ ਕਾਲ ਕਰ ਸਕਦੇ ਹਨ। ਨਗਰ ਨਿਗਮ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰੀ ਖੇਤਰਾਂ ਵਿੱਚ, ਨਿਵਾਸੀ 0161-2749120 'ਤੇ ਜਦਕਿ ਸਥਾਨਕ ਨਗਰ ਕੌਂਸਲਾਂ ਦੁਆਰਾ ਨਿਯੰਤਰਿਤ ਖੇਤਰਾਂ ਲਈ, ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਕਰਨ ਲਈ 0161-2920012 'ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ 32 ਵਧੇਰੇ ਖਤਰੇ ਵਾਲੇ ਖੇਤਰਾਂ ਦੀ ਸ਼ਨਾ...

ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

Breaking News
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਅੱਜ ਪੀ.ਐਸ.ਡੀ.ਐਮ. ਵੱਲੋਂ ਇੱਕ ਸਾਲ ਵਿੱਚ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ ਐਲ.ਐਲ.ਪੀ. (ਟਰੈਸ ਲੌਂਜ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਅਤੇ ਹੇਅਰ ਰੇਜ਼ਰਜ਼ ਐਲ.ਐਲ.ਪੀ. ਦੇ ਮੈਨੇਜਿੰਗ ਡਾਇਰੈਕਟਰ ਮੁਨੀਸ਼ ਬਜਾਜ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹੇਅਰ ਰੇਜ਼ਰਜ਼ ਐਲ.ਐਲ.ਪੀ. ਵੱਲੋਂ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।ਪੀ.ਐਸ.ਡੀ.ਐਮ. ਦੀ ਸੰਕਲਪ ਸਕੀਮ ਤਹਿਤ ਸਹੀਬੱਧ ਕੀਤੇ ਇਸ ਸਮ...

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

Breaking News
ਚੰਡੀਗੜ੍ਹ, 16 ਜੁਲਾਈ ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ...

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

Punjab News
ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਇਸ ਮੌਕੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ...

ਵਿਸ਼ਵ ਨੌਜਵਾਨ ਹੁਨਰ ਦਿਨ ਆਯੋਜਿਤ

Punjab News
ਬਠਿੰਡਾ, 15 ਜੁਲਾਈ : ਆਰ ਸੇਟੀ, ਟ੍ਰੇਨਿੰਗ ਸੰਸਥਾ ’ਚ ਅੱਜ ਵਿਸ਼ਵ ਨੌਜਵਾਨ ਹੁਨਰ ਦਿਨ ਮਨਾਇਆ ਗਿਆ। ਇਸ ਮੌਕੇ ਟ੍ਰੇਨਿੰਗ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਸ੍ਰੀ ਬਲਵੰਤ ਸਿੰਘ ਮੈਨੇਜਰ, ਡੀ .ਪੀ.ਐੱਮ.ਯੂ . ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਕਿਵੇਂ ਘੱਟ ਪੜ੍ਹੇ-ਲਿਖੇ ਲੜਕੇ-ਲੜਕੀਆਂ ਵੀ ਹੁਨਰ ਪ੍ਰਾਪਤ ਕਰ ਕੇ ਆਤਮ ਨਿਰਭਰ ਹੀ ਨਹੀਂ ਸਗੋਂ ਸਵੈ-ਰੁਜਗਾਰ ਸ਼ੁਰੂ ਕਰ ਕਿ ਹੋਰਾਂ ਨੂੰ ਵੀ ਰੁਜਗਾਰ ਦੇਣ ਵਿਚ ਸਹਾਈ ਹੋ ਸਕਦੇ ਹਨ। ਇਸ ਮੌਕੇ ਸ੍ਰੀ ਬਲਵੰਤ ਸਿੰਘ ਨੇ ਸਿਖਿਆਰਥੀਆਂ ਨੂੰ ਹਮੇਸ਼ਾ ਆਪਣੇ ਸਕਿੱਲ ਦੇ ਵਿਕਾਸ ਕਰਦੇ ਰਹਿਣ ਲਈ ਅਤੇ ਹੋਰਾਂ ਜਰੂਰਤਮੰਦ ਅਤੇ ਹੁਨਰ ਤੇ ਅਧਾਰਿਤ ਤਰੱਕੀ ਦੇ ਇੱਛੁਕ ਵੱਧ ਪੜ੍ਹੇ ਲਿਖੇ ਵਰਗ ਨੂੰ ਵੀ ਸਕਿੱਲ ਨਾਲ ਜੁੜਨ ਦੀ ਅਪੀਲ ਵੀ ਕੀਤੀ।   ਇਸ ਮੌਕੇ ਸਿਖਲਾਈ ਪ੍ਰਾਪਤ ਕਰ ਕੇ ਆਪਣਾ ਸਵੈ ਰੁਜਗਾਰ ਸ਼ੁਰੂ ਕਰ ਚੁੱਕੇ ਚਾਰ ਲੜਕੇ-ਲੜਕੀਆਂ ਨੂੰ ਆਰ ਸੇਟੀ ਦੇ ਡਾਇਰੈਕਟਰ ਸ੍ਰੀ ਰਾਜੀਵ ਸਹਿਗਲ ਅਤੇ ਮੈਨੇਜਰ ਸੋਸ਼ਲ ਮੋਬਿਲਿਜੇਸਨ ਡੀ.ਪੀ.ਐੱਮ.ਯੂ ਸ੍ਰੀ ਬਲਵੰਤ ਸਿੰਘ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸੰਸਥਾ ...

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਫਾਜਿਲਕਾ ਦਾ ਕੀਤਾ ਦੌਰਾ

Punjab News
ਫਾਜ਼ਿਲਕਾ, 15 ਜੁਲਾਈ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਅੱਜ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ। ਇਸ ਸਮੇਂ ਉਹਨਾਂ ਓ.ਪੀ.ਡੀ., ਜਨਰਲ ਅਤੇ ਆਈ.ਡੀ.ਐਸ.ਪੀ. ਲੈਬ, ਫਾਰਮੇਸੀ, ਐਂਮਰਜੈਸੀ, ਜਨਰਲ ਵਾਰਡ, ਟੀ.ਬੀ. ਵਿੰਗ, ਆਯੂਸ਼ਮਾਨ ਵਿੰਗ, ਕਰਿਸ਼ਨਾ ਲੈਬ, ਟੀਕਾਕਰਣ ਕੇਂਦਰ, ਐਨ.ਵੀ.ਬੀ.ਡੀ.ਸੀ.ਪੀ. ਬ੍ਰਾਂਚ, ਐਕਸ-ਰੇ, ਈ.ਸੀ.ਜੀ., ਅਲਟਰਾ ਸਾਉਂਡ ਅਤੇ ਸੀ.ਟੀ.ਸਕੈਨ ਸੈਂਟਰ ਦਾ ਦੌਰਾ ਕੀਤਾ। ਉਹਨਾਂ ਵਾਰਡਾਂ ਵਿੱਚ ਦਾਖਿਲ ਮਰੀਜਾਂ ਦਾ ਹਾਲ ਚਾਲ ਪੁੱਛਿਆ ਅਤੇ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ। ਉਹਨਾਂ ਹਸਪਤਾਲ ਦੀ ਸਾਫ਼ ਸਫ਼ਾਈ ਅਤੇ ਪ੍ਰਬੰਧਾ ਤੋਂ ਸੰਤੁਸ਼ਟੀ ਪ੍ਰਗਟਾਈ। ਉਹਨਾਂ ਸਿਵਲ ਹਸਪਤਾਲ ਵਿੱਚ ਸਮੂਹ ਮੈਡੀਕਲ ਅਫ਼ਸਰਾਂ ਅਤੇ ਸਟਾਫ਼ ਦੀ ਮੀਟਿੰਗ ਕੀਤੀ। ਉ...

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

Punjab News
ਫਾਜ਼ਿਲਕਾ, 15 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸਤਵਿੰਦਰ ਸਿੰਘ ਮ.ਪ.ਹ.ਵ. (ਮੇਲ) ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ,&n...

17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ

Punjab News
ਫਾਜ਼ਿਲਕਾ, 15 ਜੁਲਾਈ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਡਾ. ਜਤਿੰਦਰ ਸਿੰਘ ਸੰਧੂ ਨੇ ਦੱਸਿਆ ਕਿ 17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਇੱਕ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਾ. ਸੰਧੂ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਵਿੱਚ ਬਾਗਬਾਨਾਂ ਨੂੰ ਬਹੁਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਇਹਨਾਂ ਸਮੱਸਿਆਵਾਂ ਦੇ ਹੱਲ ਲਈ ਇਸ ਕੈਂਪ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ ਜਿਸ ਵਿੱਚ ਖੇਤਰੀ ਖੋਜ ਕੇਂਦਰ, ਅਬੋਹਰ ਦੇ ਬਾਗਬਾਨੀ ਮਾਹਿਰ ਡਾ. ਅਨਿਲ ਸਾਗਵਾਨ, ਡਾਇਰੈਕਟਰ ਖੇਤਰੀ ਖੋਜ ਕੇਂਦਰ ਅਬੋਹਰ ਨਵੇਂ ਬਾਗ ਲਗਾਉਣ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦੇਣਗੇ, ਡਾ. ਪੀ.ਕੇ ਅਰੋੜਾ ਵੱਲੋਂ ਨਿੰਬੂ ਜਾਤੀ ਦੇ ਫਲਾਂ ਦੇ ਕੀੜੇ ਮਕੌੜੇ ਅਤੇ ਉਹਨਾਂ ਦੀ ਰੋਕਥਾਮ ਬਾਰੇ ਦੱਸਿਆ ਜਾਵੇਗਾ। ਡਾ. ਸ਼ਸ਼ੀ ਪਠਾਨੀਆ ਵੱਲੋਂ ਨਿੰਬੂ ਜਾਤੀ ਦੇ ਬਾਗਾਂ ਵਿੱਚ ਖੁਰਾਕੀ ਤੱਤਾਂ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ...