
ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ
ਚੰਡੀਗੜ੍ਹ, 19 ਜੂਨ: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ।
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣ...