
ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ
ਜਲੰਧਰ, 17 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਹੈ।
ਸੋਮਵਾਰ ਨੂੰ ਪਾਰਟੀ ਨੇ ਆਪਣੇ ‘ਐਕਸ’ ਅਕਾਊਂਟ ਰਾਹੀਂ ਇਸ ਦਾ ਰਸਮੀ ਐਲਾਨ ਕੀਤਾ। ਮੋਹਿੰਦਰ ਭਗਤ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੇਲੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਭਾਜਪਾ ਦੀ ਟਿਕਟ 'ਤੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 37000 ਵੋਟਾਂ ਮਿਲੀਆਂ ਸਨ। ਉਹ 1997 ਤੋਂ 1999 ਤੱਕ ਪੰਜਾਬ ਭਾਜਪਾ ਦੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਸਨ। ਉਹ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਤੋਂ 2011 ਤੱਕ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਚੇਅਰਮੈਨ ਵੀ ਸਨ। ਉਨ੍ਹਾਂ ਦਾ ਉਮੀਦਵਾਰ ਬਣਨ ਨਾਲ ਯਕੀਨੀ ਤੌਰ 'ਤੇ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ।
ਇਹ ਸੀਟ ਆਮ ਆਦਮੀ...