ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ
ਅੰਮ੍ਰਿਤਸਰ 10 ਜੁਲਾਈ 2024—
ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ। ਉ...








