ਪਰਾਲੀ ਦੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਅਗਾਊਂ ਢੁਕਵੇਂ ਪ੍ਰਬੰਧ : ਜਸਪ੍ਰੀਤ ਸਿੰਘ
ਬਠਿੰਡਾ, 12 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਲਈ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਖੇਤੀਬਾੜੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ, ਉਦਯੋਗਪਤੀਆਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਢੁਕਵੀਂਆਂ ਆਗਾਮੀ ਤਿਆਰੀਆਂ ਕਰ ਲ...