Saturday, February 7Malwa News
Shadow

Author: admin

ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

Punjab News
ਫਾਜ਼ਿਲਕਾ 9 ਜੁਲਾਈ ਬੀਤੇ ਦਿਨ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਏ ਡੀ ਸੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਸਰਕਾਰੀ ਹਸਪਤਾਲ ਦੀ ਕੀਤੀ ਚੈਕਿੰਗ ਤੋ ਬਾਅਦ ਹਸਪਤਾਲ ਨੂੰ ਚਮਕਾਉਣ ਲਈ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੇ ਨਾਲ-ਨਾਲ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਹਸਪਤਾਲ ਦੀ ਸਾਫ ਸਫਾਈ ਲਈ ਸਹਿਯੋਗ ਜਰੂਰ ਦਿਉ। ਅੱਜ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਵਿਖੇ ਸਟਾਫ ਦੀ ਡਿਊਟੀ ਲਗਾ ਕੇ ਹਸਪਤਾਲ ਨੂੰ ਧੋਇਆ ਜਾ ਰਿਹਾ ਹੈ ਅਤੇ ਖਾਸ ਕਰ ਬਾਥਰੂਮ ਅਤੇ ਟੋਇਲੇਟ ਦੀ ਸਫਾਈ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਨੇ ਲੋਕਾਂ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਹਸਪਤਾਲ ਆਉਣ ਤੋ ਬਾਅਦ ਸਫਾਈ ਪ੍ਰਤੀ ਸਹਿਯੋਗ ਦੇਣ ਕਿਉਂਕਿ ਇਹ ਹਸਪਤਾਲ ਸਾਰੀਆਂ ਦਾ ਹੈ ਅਤੇ ਕੁੜਾ ਇਧਰ ਉਧਰ ਨਾ ਸੁਟ ਕੇ ਡਸਟਬ...
ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਬਲਕਾਰ ਸਿੰਘ ਸਿੱਧੂ

ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਬਲਕਾਰ ਸਿੰਘ ਸਿੱਧੂ

Punjab News
ਸੇਲਬਰਾਹ (ਬਠਿੰਡਾ) : 9 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਲਬਰਾਹ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਅਤੇ ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

Punjab News
ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਜੋ ਕਿ ਉਸਨੂੰ ਤਸਦ...
 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

Breaking News
ਚੰਡੀਗੜ੍ਹ, 9 ਜੁਲਾਈ:  ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨ...
ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 9 ਜੁਲਾਈ: ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ।  ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕ...
ਡਿਪਟੀ ਕਮਿਸ਼ਨਰ ਵੱਲੋਂ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼

Punjab News
ਲੁਧਿਆਣਾ, 9 ਜੁਲਾਈ (000) - ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਹਰਿਆਵਲ ਵ...
2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab News
ਚੰਡੀਗੜ੍ਹ 8 ਜੁਲਾਈ, 2024 :ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ...
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

Breaking News
ਡੀਗੜ, 8 ਜੁਲਾਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ  ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ...
ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

Punjab News
ਫਾਜ਼ਿਲਕਾ, 8 ਜੁਲਾਈਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਦਿਆਂ ਕੀਤਾ।ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ ਉਦੋਂ ਤੋ ਹੀ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਵੱਖ—ਵੱਖ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਤਾਇਨਾਤੀ ਦੇ ਨਾਲ—ਨਾਲ ਹਰੇਕ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪੂਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲੋੜੀਂਦੀਆਂ ਸਿਹਤ ਸੁਵਿਧਾਵਾਂ ਦੀ ...
8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

Punjab News
ਫਰੀਦਕੋਟ 8 ਜੁਲਾਈ, ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀ ਸਹੂਲਤ ਅਤੇ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਇੱਕ ਹੋਰ ਇਮਾਰਤ ਜਿਸ ਤੇ ਤਕਰੀਬਨ 8 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਇਮਾਰਤ 11 ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗੀ। ਨਵੀਂ ਇਮਾਰਤ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਵਿਧਾਇਕ ਫਰੀਦਕੋਟ ਸ. ਸੇਖੋਂ ਨੇ ਆਪਣੇ ਕਰ-ਕਮਲਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਅਤੇ ਜਿਲ੍ਹਾ ਅਧਿਕਾਰੀਆਂ ਦੀ ਸਮੁੱਚੀ ਟੀਮ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਰਹਿੰਦੇ ਬਲਾਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਤਕਰੀਬਨ 9.71 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਏਜੰਸੀ ਨੂੰ ਇਮਾਰਤ ਬਣਾਉਣ ਦੀ ਕੰਮ ਸੌਂਪਿਆ ਗਿਆ ਹੈ, ਉਸ ਵੱਲੋਂ 12.51 ਪ੍ਰਤੀਸ਼ਤ ਘੱਟ ਤੇ 8.21...