
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ
ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ - ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ।
ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ ਅਤੇ ਉਹਨਾਂ ਨੂੰ ਹੱਲ ਕਰੋ ਸਕਣ। ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰ...