
ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬ...