ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ
ਫਾਜ਼ਿਲਕਾ 8 ਜੁਲਾਈਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਨੇ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦਾ ਥਾਪਰ ਮਾਡਲ ਦੇ ਤਹਿਤ ਨਵੀਨੀਕਰਨ ਕੀਤਾ ਜਾਵੇ, ਇਸ ਲਈ 15ਵੇਂ ਵਿੱਤ ਕਮਿਸ਼ਨ, ਮਗਨਰੇਗਾ ਅਤੇ ਸਵੱਛ ਭਾਰਤ ਮਿਸ਼ਨ ਦੇ ਫੰਡਾਂ ਨੂੰ ਇਕੱਠੇ ਕਰਕੇ ਇਹ ਕਾਰਜ ਨੇਪਰੇ ਚਾੜੇ ਜਾਣ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਪਿੰਡ ਚੱਕ ਜੰਡਵਾਲਾ ਅਤੇ ਰੱਤਾ ਥੇੜ ਵਿੱਚ ਨਵੀਆਂ ਮੰਡੀਆਂ ਬਣਾਈਆਂ ਜਾਣਗੀਆਂ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀ...








