Saturday, February 7Malwa News
Shadow

Author: admin

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

Punjab News
ਚੰਡੀਗੜ੍ਹ, 6 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ। ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮ...
ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤਹਿਤ 500 ਦੇ ਕਰੀਬ  ਜੂਟ/ਕਪੜੇ ਦੇ ਬੈਗ ਵੰਡੇ

ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤਹਿਤ 500 ਦੇ ਕਰੀਬ  ਜੂਟ/ਕਪੜੇ ਦੇ ਬੈਗ ਵੰਡੇ

Punjab News
ਮੋਗਾ 6 ਜੁਲਾਈ: ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ  ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਅਤੇ ਖਾਲਸਾ ਸੇਵਾ ਸੋਸਾਇਟੀ ਮੋਗਾ ਵੱਲੋਂ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਗਿਆ ਜਿਸ ਵਿੱਚ ਉਹਨਾਂ ਵੱਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਅਤੇ ਜੂਟ/ਕਪੜੇ ਦੇ ਬਣੇ ਬੈਗ ਵੰਡੇ ਗਏ।ਪ੍ਰੋਗਰਾਮ ਦੋਰਾਨ ਅਰੋੜਾ ਮਹਾਂਸਭਾ ਮੋਗਾ, ਭਾਰਤ ਵਿਕਾਸ ਪ੍ਰੀਸ਼ਦ ਮੋਗਾ ਅਤੇ ਸ਼ਹਿਰ ਦੀਆਂ ਹੋਰ ਵੱਖ ਸੰਸਥਾਵਾਂ ਵੱਲੋਂ ਇਸ ਵਿੱਚ ਹਿੱਸਾ ਲਿਆ ਗਿਆ ਅਤੇ ਸ਼ਹਿਰ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਅਪੀਲ ਕੀਤੀ ਗਈ। ਪਲਾਸਟਿਕ ਤੇ ਇਸ ਤੋਂ ਹੋਣ ਵਾਲੇ ਵਾਤਾਵਰਣ ਦੇ ਨੁਕਸਾਨਾਂ ਬਾਰੇ ਦੱਸਿਆ ਗਿਆ। ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਅਧਿਕਾਰੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਕਪੜੇ/ਜੂਟ ਦੇ 500 ਦੇ ਕਰੀਬ ਬਣੇ ਬੈਗ ਵੀ ਵੰਡੇ ਗਏ । ਇਸ ਮੋਕੇ ਤੇ ਚੀਫ ਸੈਨਟਰੀ ਇੰਸਪੈਕਟਰ ਸੁਮਨ ਕੁਮਾਰ,  ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਬਰਾੜ ਸੈਨਟਰੀ ਇੰਸਪੈਕਟਰ, ਸਵੱਛ ਭਾਰਤ ਮਿਸ਼ਨ ਦੇ ਸੀ.ਐਫ ਸ਼੍ਰੀਮਤੀ ਸੀਮਾ ਰਾਣੀ...
ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

Punjab News
ਬਠਿੰਡਾ, 6 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਪੁਲਿਸ ਜ਼ਿਲ੍ਹਾ ਬਠਿੰਡਾ ਦੇ ਇਲਾਕੇ ਵਿੱਚ ਆਮ ਲੋਕਾਂ ਅਤੇ ਪੁਲਿਸ ਵਿਚ ਸੁਚੱਜੀ ਭਾਈਚਾਰਕ ਸਾਂਝ ਬਨਾਉਣ ਲਈ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਆਮ ਪਬਲਿਕ ਦਾ ਸੋਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਦੀ ਤਜਵੀਜ਼ ਹੈ। ਹੁਕਮ ਅਨੁਸਾਰ ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਤ ਕਰਨ ਅਤੇ ਨਸ਼ਿਆ ਦੇ ਸਮੱਗਲਰਾਂ ਦੀ ਨਕਲੋ ਹਰਕਤ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਨੂੰ ਹਦਾਇਤ ਜਾਂਦੀ ਹੈ ਕਿ ਉਹ ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰ ਚੁਣ ਕੇ ਲਿਸ...
ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 5 ਜੁਲਾਈ 2024.        ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਨੇ ਦਿੱਤੀ!      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 7 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 14 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 97642 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 24715, ਗ੍ਰਹਿ ਮਾਮਲੇ ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰੀ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਲਈ ਤਜ਼ਵੀਜਾਂ ਦੀ ਮੰਗ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰੀ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਲਈ ਤਜ਼ਵੀਜਾਂ ਦੀ ਮੰਗ

Punjab News
ਮੋਗਾ 6 ਜੁਲਾਈਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਆਮ ਲੋਕਾਂ ਅਤੇ ਪੁਲਿਸ ਵਿੱਚ ਚੰਗੀ/ਸੁਚੱਜੀ ਭਾਈਚਾਰਕ ਸਾਂਝ ਬਨਾਉਣ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਨਾਲ ਆਮ ਪਬਲਿਕ ਦਾ ਸਰਲ/ਸੌਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਲਈ,  ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਤਜ਼ਵੀਜਾਂ ਦੀ ਮੰਗ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੇ ਸਮੱਗਲਰਾਂ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ।ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ, ਹਲਕਾ ਡੀ.ਐਸ.ਪੀ. ਨਾਲ ਮਿਲ ਕੇ, ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਉੱਪਰ ਗ੍ਰਾਮ ਸੁਰੱਖਿਆ ਕਮੇਟੀਆਂ (ਵਿਲੇਜ਼ ਡਿਫੈਂਸ ਕਮੇਟੀਆਂ) ਦੇ ਮੈਂਬਰ ਚੁਣ ਕੇ  ਫਾਈਨਲ ਲਿਸਟ ਤਿਆਰ ਕਰਕੇ ਪ੍ਰਵਾਨਗੀ ਹਿੱਤ ਭੇਜਣਗੀਆਂ। ਤਜ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

Punjab News
ਫਾਜ਼ਿਲਕਾ 7 ਜੁਲਾਈ 2024           ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਯਤਨਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖ਼ੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਮਿਲੀ ਹੈ, ਇਹ ਖਬਰ ਸੁਣਦਿਆਂ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ।  ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਿਰਤੋੜ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਸਿੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਝੁਰੜ ਖੇੜਾ ਦੇ ਸਰਕਾਰੀ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਜੋ ਸਾਇੰਸ ਗਰੁੱਪ ਦੀ ਪ੍ਰਵਾਨਗੀ ਦਿਤੀ ਗਈ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਝੁਰੜ ਖੇੜਾ, ਪੱਟੀ ਸਦੀਕ ਅਤੇ ਆਸ ਪਾਸ ਦ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

Punjab News
ਫਾਜ਼ਿਲਕਾ 6 ਜੁਲਾਈ 2024…. ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਜੂਨੋਸੈਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹਲਕਾਅ, ਸਵਾਇਨ ਫਲੂ, ਜਾਪਾਨੀ ਇਨਸਫ਼ਲਾਈਟਸ, ਬਰਡ ਫਲੂ, ਲੈਪਟੋਸਪਾਈਰੋਸਿਸ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਨ੍ਹਾਂ ਬਿਮਾਰੀਆਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਹਨ ਜੋ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਦੀਆਂ ਹਨ। ਉਹਨਾਂ ਕਿਹਾ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਦੀ ਬਿਮਾਰੀ ਆਮ ਪ੍ਰਚੱਲਿਤ ਹੈ ਜੋ ਕਿ ਹਲਕੇ ਕੁੱਤੇ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ,&...
ਜਲਾਲਾਬਾਦ ਦੇ ਵਿਧਾਇਕ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹੀਦ ਊਧਮ ਸਿੰਘ ਚੌਂਕ ਜਲਾਲਾਬਾਦ ਵਿਖੇ ਰਾਹੀਗਰਾਂ ਨੂੰ ਵੰਡੇ ਮੁਫਤ ਬੂਟੇ

ਜਲਾਲਾਬਾਦ ਦੇ ਵਿਧਾਇਕ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹੀਦ ਊਧਮ ਸਿੰਘ ਚੌਂਕ ਜਲਾਲਾਬਾਦ ਵਿਖੇ ਰਾਹੀਗਰਾਂ ਨੂੰ ਵੰਡੇ ਮੁਫਤ ਬੂਟੇ

Punjab News
ਫਾਜ਼ਿਲਕਾ 3 ਜੁਲਾਈ 2024……           ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵਣ ਵਿਭਾਗ ਦੇ ਸਹਿਯੋਗ ਸਦਕਾ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਰਾਹੀਗਰਾਂ ਨੂੰ ਮੁਫਤ ਫਲਦਾਰ ਅਤੇ ਫੁੱਲਦਾਰ ਬੂਟੇ ਵੰਡੇ ਗਏ। ਇਸ ਤੋਂ ਪਹਿਲਾ ਬਸਤੀ ਭੁੰਮਣਸ਼ਾਹ, ਪਿੰਡ ਕਾਹਨੇਵਾਲਾ, ਢੰਡੀ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫਤ ਵਿੱਚ ਬੂਟੇ ਵੰਡੇ ਤੇ ਖੁਦ ਵੀ ਬੂਟੇ ਲਗਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਬੂਟੇ ਲਗਾਉਣ ਦਾ ਅਭਿਆਨ ਚਲਾਇਆ ਹੈ ਜਿਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਨਰਸਰੀਆਂ&n...
ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ

ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ

Punjab News
 ਫਰੀਦਕੋਟ: 6 ਜੁਲਾਈ 2024 ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲਾ ਪੱਧਰੀ ਤਕਨੀਕੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ,ਡਾ.ਕਮਲਦੀਪ ਸਿੰਘ ਅਸਿਸਟੈਂਟ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ),ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਜਗਦੀਪ ਸ਼ਰਮਾ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਹਰੇਕ ਨਰਮੇ ਦੇ ਖੇਤ ਵਿੱਚ ਇੱਕ ਇੱਕ ਸੈਕਸ ਫੀਰੋਮੋਨ ਟਰੈਪ ਲਗਾਏ ਗਏ ਹਨ ਤਾਂ ਜੋ ਗ...
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

Punjab News
ਫਾਜ਼ਿਲਕਾ 6 ਜੁਲਾਈ 2024……. ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਫ਼ਾਜ਼ਿਲਕਾ ਸ਼ਹਿਰ ਵਿੱਚ 5 ਥਾਵਾਂ ਭੈਰੋ ਬਸਤੀ, ਅਮਨ ਕਲੋਨੀ, ਅਬੋਹਰ ਰੋਡ, ਨਵੀ ਆਬਾਦੀ, ਮਲਕਾਣਾ ਤੇ ਜੁਟੀਆਂ ਮੁਹੱਲੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਤੇ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਸਿਹਤ ਕਰਮਚਾਰੀ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ...