ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨਾਲ ਸਬੰਧਿਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਦਿੱਤੀ ਗਈ ਜਾਣਕਾਰੀ
ਮੁਕਤਸਰ ਸਾਹਿਬ, 10 ਜੁਲਾਈ ਨਾਲਸਾ/ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾਂ ਬਾਲ ਸੁਰਖਿਆ ਅਫਸਰ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਤਾਇਨਾਤ ਮਹਿਲਾ ਮਿੱਤਰਤਾ ਅਫਸਰਾਂ ਨਾਲ ਸੈਕਸ਼ੂਅਲ ਹਰਾਸ਼ਮੈਂਟ, ਬੱਚਿਆ ਨਾਲ ਸਬੰਧਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਵੱਖ ਵੱਖ ਸਕੂਲਾ ਦੇ ਲਗਭਗ 50-60 ਅਧਿਆਪਕ ਨੂੰ ਅਤੇ ਹਰੇਕ ਥਾਣੇ ਦੇ ਪੁਲਿਸ ਥਾਣਿਆ ਵਿਚੋ ਲਗਭਗ 25-30 ਅਫਸਰਾਂ ਨੇ ਭਾਗ ਲਿਆ ਸੀ। ਇਸ ਸਬੰਧੀ ਜਾਣਕਾਰੀ ਦੇਣ ਲਈ ਜੱਜ ਸਾਹਿਬ ਨੇ ਉੱਥੇ ਹਾਜ਼ਰ ਅਧਿਆਪਕਾਂ ਅਤੇ ਪੁਲਿਸ ਅਫਸਰਾਂ ਨੂੰ ਦਸਿਆ ਗਿਆ ਕਿ ਜਿਹੜੇ ਬੱਚੇ ...