
ਪੰਜਾਬ ਵਿੱਚ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਜ਼ਬਤ
ਚੰਡੀਗੜ੍ਹ, 4 ਮਈ: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ।
ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ...